“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ” ਨਸ਼ਾ ਮੁਕਤ ਸਮਾਜ ਦੀ ਸਿਰਜਣਾ ‘ਚ ਅਹਿਮ ਯੋਗਦਾਨ ਪਾਵੇਗੀ: ਗੁਰਿੰਦਰ ਸਿੰਘ ਗੈਰੀ ਬੜਿੰਗ
ਅਮਲੋਹ ਦੇ ਵਾਰਡ ਨੰਬਰ 8 ਵਿੱਚ ਲੋਕਾਂ ਨੂੰ ਕੀਤਾ ਨਸ਼ਿਆਂ ਤੋਂ ਬਚਾਅ ਲਈ ਜਾਗਰੂਕ
ਅਮਲੋਹ/ਫ਼ਤਹਿਗੜ੍ਹ ਸਾਹਿਬ, 19 ਜੁਲਾਈ :
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਅਮਲੋਹ ਦੇ ਵਾਰਡ ਨੰਬਰ 8 ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਵਿੱਚ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਨਸ਼ਾ ਮੁਕਤੀ ਯਾਤਰਾ ਅਧੀਨ ਵਾਰਡਾਂ ਵਿੱਚ ਕਾਰਜਸ਼ੀਲ ਰੱਖਿਆ ਕਮੇਟੀਆਂ ਨਾਲ ਮੀਟਿੰਗ ਕੀਤੀ।
ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਇਕਜੁਟ ਕਰਨਾ ਹੈ। ਉਨ੍ਹਾਂ ਕਿਹਾ ਕਿ ਗਲਤ ਸੰਗਤ ਵਿੱਚ ਪੈ ਕੇ ਨਸ਼ਿਆਂ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੀ ਸਰਗਰਮ ਪੱਧਰ ਉੱਤੇ ਉਪਰਾਲੇ ਚੱਲ ਰਹੇ ਹਨ।
ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸ ਦੇ ਲਈ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਫੈਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਇਸ ਮੌਕੇ ਉਨ੍ਹਾਂ ਨੇ ਲੋਕਾਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵੀ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਵਾਰਡ ਦੇ ਵਸਨੀਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਵੀ ਦਿਵਾਇਆ।
ਨਗਰ ਕੌਂਸਲ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਕੌਂਸਲਰ ਜਗਤਾਰ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਸੁਖਵਿੰਦਰ ਕੌਰ ਗਹਿਲੋਤ, ਭੁਪਿੰਦਰ ਸਿੰਘ ਮਿੰਟੂ, ਰਣਜੀਤ ਸਿੰਘ ਪਨਾਗ, ਇਕਬਾਲ ਰਾਏ ਅੰਨ੍ਹੀਆਂ, ਮੋਨੀ ਪੰਡਤ, ਸੰਨੀ ਮਾਹੀ, ਪਾਲੀ ਅਰੋੜਾ, ਰਣਧੀਰ ਸਿੰਘ ਨਰਾਇਣਗੜ੍ਹ, ਅਮਰਜੀਤ ਸਿੰਘ ਧੀਮਾਨ ,ਜਗਦੇਵ ਸਿੰਘ, ਗਗਨਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।
