ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਸਥਾਨਕ ਸਰਕਾਰ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ 2 ਉਮੀਦਵਾਰਾਂ ਨੇ ਪੱਤਰ ਦਾਖਲ ਕੀਤੇ ਹਨ।
ਇਨ੍ਹਾਂ ਵਿੱਚ ਬੱਸੀ ਪਠਾਣਾਂ ਤੋਂ 1 ਅਤੇ ਮੰਡੀ ਗੋਬਿੰਦਗੜ੍ਹ ਤੋਂ 1 ਨਾਮਜ਼ਦਗੀ ਪੱਤਰ ਦਾਖਲ ਹੋਇਆ। ਸਰਹਿੰਦ ਫ਼ਤਿਹਗੜ੍ਹ ਸਾਹਿਬ ਅਤੇ ਨਗਰ ਪੰਚਾਇਤ ਖਮਾਣੋ ਵਿੱਚ ਦੂਜੇ ਦਿਨ ਕੋਈ ਨਾਮਜ਼ਦਗੀ ਨਹੀਂ ਹੋਈ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ 16 ਮਈ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ।
ਨਾਮਜ਼ਦਗੀਆਂ ਦੀ ਜਾਂਚ 18 ਮਈ ਨੂੰ ਹੋਵੇਗੀ, ਜਦਕਿ 19 ਮਈ ਤੱਕ ਉਮੀਦਵਾਰ ਆਪਣੇ ਪੱਤਰ ਵਾਪਸ ਲੈ ਸਕਣਗੇ।
ਵੋਟਿੰਗ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਬੈਲਟ ਪੇਪਰ ਰਾਹੀਂ ਹੋਵੇਗੀ ਅਤੇ 29 ਮਈ ਨੂੰ ਨਤੀਜੇ ਐਲਾਨੇ ਜਾਣਗੇ।
