ਮਾਧੋਪੁਰ ਚੌਕ, ਸਰਹਿੰਦ (ਜ਼ਿਲ੍ਹਾ ਫਤਿਹਗੜ੍ਹ ਸਾਹਿਬ) ਵਿਖੇ ਅਚਨਚੇਤ 08 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ

ਸਰਹਿੰਦ (ਫਤਿਹਗੜ੍ਹ ਸਾਹਿਬ) ਦੇ ਮਾਧੋਪੁਰ ਚੌਕ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅਚਨਚੇਤ 8 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।ਇਸ ਦੌਰਾਨ ਜ਼ਿਲ੍ਹਾ ਪੱਧਰੀ ਸਕੂਲ ਵਾਹਨ ਕਮੇਟੀ ਨੇ ਵਾਹਨਾਂ ਦੀ ਜਾਂਚ ਕੀਤੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 5 ਚਲਾਨ ਵੀ ਕੀਤੇ ਗਏ।ਅਧਿਕਾਰੀਆਂ ਨੇ ਦੱਸਿਆ ਕਿ ਸਕੂਲੀ ਬੱਸਾਂ ਵਿੱਚ ਸੀਸੀਟੀਵੀ ਕੈਮਰੇ, ਫਸਟ ਏਡ ਬਾਕਸ, ਸਪੀਡ ਗਵਰਨਰ ਅਤੇ ਮਹਿਲਾ ਅਟੈਂਡੈਂਟ ਹੋਣਾ ਜਰੂਰੀ ਹੈ।ਬਾਲ ਸੁਰੱਖਿਆ ਅਧਿਕਾਰੀ ਹਰਭਜਨ ਸਿੰਘ ਮਹਿਮੀ ਨੇ ਕਿਹਾ ਕਿ ਸੜਕ ਸੁਰੱਖਿਆ ਬਹੁਤ ਮਹੱਤਵਪੂਰਨ ਹੈ ਅਤੇ ਮਾਪਿਆਂ ਨੂੰ ਵੀ ਬੱਚਿਆਂ ਨੂੰ ਛੋਟੀ ਉਮਰ ਵਿੱਚ ਵਾਹਨ ਨਾ ਚਲਾਉਣ ਦੇਣ ਦੀ ਅਪੀਲ ਕੀਤੀ ਗਈ।

ਇਸ ਮੁਹਿੰਮ ਦਾ ਮਕਸਦ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।

Leave a Reply

Your email address will not be published. Required fields are marked *