ਗੈਂਗਸਟਰਾਂ ’ਤੇ ਵਾਰ ਦਾ 15ਵਾਂ ਦਿਨ: ਪੰਜਾਬ ਪੁਲਿਸ ਨੇ 666 ਥਾਵਾਂ ’ਤੇ ਕੀਤੀ ਛਾਪੇਮਾਰੀ ; 163 ਵਿਅਕਤੀ 2 ਹਥਿਆਰਾਂ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 15ਵੇਂ ਦਿਨ ਅੱਜ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 666 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਨੇ 20 ਜਨਵਰੀ, 2026 ਨੂੰ  ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

15ਵੇਂ ਦਿਨ, ਪੁਲਿਸ ਟੀਮਾਂ ਨੇ 163 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 4,396 ਹੋ ਗਈ ਹੈ।

ਇਸ ਤੋਂ ਇਲਾਵਾ, 141 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 255 ਵਿਅਕਤੀਆਂ ਨੂੰ ਤਫ਼ਤੀਸ਼  ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 339ਵੇਂ ਦਿਨ ਵੀ ਜਾਰੀ ਰੱਖਿਆ , ਜਿਸ ਤਹਿਤ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12.2 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਗਾਂਜਾ ਅਤੇ 2412 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਸ ਦੇ ਨਾਲ ਸਿਰਫ 339 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,435 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ  ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *