ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫਾਜ਼ਿਲਕਾ ਖੁਸ਼ਵੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵੱਲੋਂ ਪਿੰਡ ਛੱਪੜੀ ਵਾਲਾ ਵਿੱਚ ਬਣੀ ਲਾਇਬਰੇਰੀ ਵਿਖੇ ਮਿਸ਼ਨ ਵਾਤਸੱਲਿਆ ਸਕੀਮ ਦੇ ਨਾਲ-ਨਾਲ ਹੋਰਨਾਂ ਸਕੀਮਾਂ ਬਾਰੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਦੌਰਾਨ ਪਿੰਡ ਵਾਸੀਆਂ ਨੂੰ ਬਾਲ ਵਿਆਹ ਬਾਰੇ ਜਾਣੂ ਕਰਵਾਇਆ ਕਿ ਲੜਕੀ ਦੇ ਵਿਆਹ ਕਰਨ ਦੀ ਉਮਰ 18 ਸਾਲ ਹੈ ਅਤੇ ਲੜਕੇ ਦੇ ਵਿਆਹ ਕਰਨ ਦੀ ਉਮਰ 21 ਸਾਲ ਹੁੰਦੀ ਹੈ। ਬੱਚਿਆ ਨੂੰ ਪੜ ਲਿਖ ਕੇ ਆਪਣੇ ਪੈਰਾ ਤੇ ਖੜੇ ਹੋਣਾ ਚਾਹੀਦਾ ਹੈ। ਬਾਲ ਵਿਆਹ ਕਰਨ ਅਤੇ ਕਰਵਾਉਣ ਵਾਲੇ ਤੇ 02 ਸਾਲ ਦੀ ਸਜਾ ਤੇ 01 ਲੱਖ ਤੱਕ ਦਾ ਜੁਰਮਾਨਾ ਹੋਵੇਗਾ ਅਤੇ ਦੱਸਿਆ ਗਿਆ।
ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਜਾਂ ਮਾਪੇ ਬੱਚਿਆ ਤੋ ਭੀਖ ਮੰਗਵਾਉਦੇ ਹਨ ਜਾਂ ਬਾਲ ਮਜ਼ਦੂਰੀ ਕਰਵਾਉਂਦੇ ਹਨ ਜਾਂ ਉਨ੍ਹਾ ਨੂੰ ਅਜਿਹਾ ਕਰਨ ਲਈ ਉਕਸਾਉਦੇ ਹਨ ਤਾਂ 5 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਵਿਵਸਥਾ ਹੈ। ਜੇਕਰ ਕੋਈ ਵਿਅਕਤੀ ਕਿਸੇ ਲੜਕੇ ਜਾਂ ਲੜਕੀ ਤੋਂ ਗਲਤ ਕੰਮ ਕਰਵਾਉਂਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ 7 ਸਾਲ ਦੀ ਸਜਾ ਜਾਂ ਉਮਰ ਕੈਦ ਹੋ ਸਕਦੀ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵੱਲੋਂ ਪਿੰਡ ਵਾਸੀਆਂ ਨੂੰ ਦੱਸਿਆ ਕਿ ਸਿੰਗਲ ਪੇਰੈਂਟਸ (ਜੇਕਰ ਪਿਤਾ ਦੀ ਮੌਤ ਜਾਂ ਮਾਤਾ ਪਿਤਾ ਦੋਨਾਂ ਦੀ ਮੌਤ), ਅਨਾਥ, ਜੇਲ੍ਹ ਵਿੱਚ ਰਹਿ ਰਹੇ ਕੈਦੀਆਂ ਦੇ ਬੱਚਿਆਂ ਅਤੇ ਐਚ.ਆਈ.ਵੀ ਨਾਲ ਪੀੜਿਤ ਮਾਤਾ ਪਿਤਾ ਦੇ ਬੱਚਿਆਂ ਨੂੰ 4000/ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਹੁਣ ਤੱਕ ਜ਼ਿਲ੍ਹਾ ਫਾਜ਼ਿਲਕਾ ਦੇ 105 ਬੱਚਿਆਂ ਨੂੰ ਸਪਾਂਸਰਸ਼ਿਪ ਦਾ ਲਾਭ ਦਿੱਤਾ ਜਾ ਰਿਹਾ ਹੈ।
ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵੱਲੋਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਹਾਨੂੰ ਕੋਈ ਅਜਿਹਾ ਲੋੜਵੰਦ ਜਾਂ ਬੇ-ਸਹਾਰਾ ਬੱਚਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਹੀ ਇਸ ਸਬੰਧੀ ਸੂਚਨਾ ਚਾਇਲਡ ਹੈਲਪ ਲਾਇਨ ਨੰਬਰ 1098 ਤੇ ਜਾਣਕਾਰੀ ਦੇਣਾ ਯਕੀਨੀ ਬਣਾਇਆ ਜਾਵੇ ਜਾਂ ਸਕੀਮ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਡਿਪਟੀ ਕਮਿਸ਼ਨਰ, ਏ-ਬਲਾਕ, ਤੀਸਰੀ ਮੰਜ਼ਿਲ, ਕਮਰਾ ਨੰ. 405 ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਨਾਲ ਸੰਪਰਕ ਕਰ ਸਕਦਾ ਹੈ।ਇਸ ਮੌਕੇ ਹੋਰ ਦਫਤਰੀ ਸਟਾਫ ਅਤੇ ਪਤਵੰਤੇ ਸਜਨ ਮੌਜੂਦ ਸਨ।
