ਅੰਮ੍ਰਿਤਸਰ ਵਿੱਚ ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਤਹਿਤ ਗੁਰਦੁਆਰਾ ਸ਼ਹੀਦੀ ਯਾਦਗਾਰ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਏ ਜਾ ਰਹੇ ਹਨ ।
ਸਭ ਤੋਂ ਪਹਿਲਾਂ ਸਵੇਰੇ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦਾ ਭੋਗ ਪਾਇਆ ਗਿਆ । ਇਸ ਤੋਂ ਬਾਅਦ ਸੜਕਾਂ ‘ਤੇ ਰੋਸ ਮਾਰਚ ਕੱਢਿਆ ਜਾਵੇਗਾ।

ਅਕਾਲ ਤਖਤ ਸਾਹਿਬ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਮੁਲਾਜ਼ਮ ਅਤੇ ਦੂਜੇ ਪਾਸੇ ਨਿਹੰਗ ਜਥੇਬੰਦੀਆਂ ਪਹੁੰਚੀਆਂ।
ਅੰਮ੍ਰਿਤਸਰ ਵਿੱਚ 62 ਥਾਵਾਂ ‘ਤੇ ਚੌਕੀਆਂ ਸਥਾਪਤ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚੋਂ 14 ਚੌਕੀਆਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਸੜਕਾਂ ‘ਤੇ ਹੋਣਗੀਆਂ।
20 ਚੌਕੀਆਂ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਅਤੇ 10 ਸ਼ਹਿਰ ਦੇ ਬਾਹਰੀ ਇਲਾਕਿਆਂ ਵਿੱਚ ਹੋਣਗੀਆਂ। ਇਨ੍ਹਾਂ ‘ਤੇ ਪੁਲਿਸ ਤਾਇਨਾਤ ਕੀਤੀ ਜਾਵੇਗੀ ਅਤੇ ਹਰ ਸ਼ੱਕੀ ਗਤੀਵਿਧੀ ‘ਤੇ ਨਜ਼ਰ ਰੱਖੇਗੀ। ਇਸ ਤੋਂ ਇਲਾਵਾ, 10 ਚੌਕੀਆਂ ਸ਼ਹਿਰ ਦੇ ਐਂਟਰੀ ਪੁਆਇੰਟਾਂ ‘ਤੇ ਹੋਣਗੀਆਂ। 52 ਚੌਕੀਆਂ ‘ਤੇ ਪੁਲਿਸ 24 ਘੰਟੇ ਤਾਇਨਾਤ ਰਹੇਗੀ। ਲਗਭਗ 40 ਡੀਐਸਪੀ ਅਤੇ ਐਸਪੀ ਪੱਧਰ ਦੇ ਅਧਿਕਾਰੀ ਨਿਗਰਾਨੀ ਕਰਨਗੇ।

