ਪਲੇਸਮੈਂਟ ਕੈਂਪ ਵਿੱਚ 45 ਪ੍ਰਾਰਥੀਆਂ ਦੀ ਚੋਣ: ਜ਼ਿਲ੍ਹਾ ਰੋਜ਼ਗਾਰ ਅਫਸਰ

ਫ਼ਤਹਿਗੜ੍ਹ ਸਾਹਿਬ, 25 ਜੁਲਾਈ:

ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵੱਲੋਂ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 70 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਜਿਨ੍ਹਾਂ ਵਿੱਚੋ 45 ਪ੍ਰਾਰਥੀਆਂ ਦੀ ਚੋਣ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ, ਦਾਦਾ ਮੋਟਰਜ਼ ਅਤੇ ਪੰਜਾਬ ਲੈਂਡ ਰਿਕਾਰਡਜ ਵੱਲੋਂ ਡਿਜੀਟਲ ਕਰੋਪ ਸਰਵੇ ਕੰਪਨੀ ਲਈ ਪ੍ਰਾਰਥੀਆਂ ਦੀ ਚੋਣ ਕਰਨ ਵਾਸਤੇ ਸ਼ਮੂਲੀਅਤ ਕੀਤੀ ਗਈ।

ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਸਟੇਟ ਬੈਂਕ ਆਫ ਇੰਡੀਆ ਦੀ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਿਖੇ ਰਜਿਸਟਰੇਸ਼ਨ ਕੈਂਪ ਵੀ ਲਗਾਇਆ ਗਿਆ ਸੀ ਜਿਸ ਵਿੱਚ ਭਾਗ ਲੈਣ ਵਾਲੇ 24 ਪ੍ਰਾਰਥੀਆਂ ਵਿੱਚੋਂ 15 ਪ੍ਰਾਰਥੀਆਂ ਦੀ ਮੌਕੇ ਤੇ ਹੀ ਆਨ ਲਾਇਨ ਪੀ.ਜੀ.ਆਰ.ਕਾਮ ਪੋਰਟਲ ਤੇ ਰਜਿਸਟ੍ਰੇਸ਼ਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ 12ਵੀਂ ਪਾਸ ਨੌਜਵਾਨਾਂ ਦੀ ਇੰਟਰਵਿਊ ਲਈ ਗਈ ਹੈ।


ਇਸ ਮੌਕੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਜਦੋਂ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਅਮਰਿੰਦਰ ਸਿੰਘ ਨੇ ਮੁਫਤ ਸਿਖਲਾਈ ਕੋਰਸਾਂ ਬਾਰੇ ਦੱਸਿਆ। ਇਸ ਕੈਂਪ ਵਿੱਚ ਮਾਈਕਰੋਸਾਫਟ ਅਤੇ ਆਈ.ਬੀ. ਕੰਪਨੀਆਂ ਵੱਲੋਂ ਮੁਫਤ ਹੁਨਰ ਵਿਕਾਸ ਕੋਰਸਾਂ ਲਈ ਰਜਿਸਟਰੇਸ਼ਨ ਵੀ ਕੀਤੀ ਗਈ ।

Leave a Reply

Your email address will not be published. Required fields are marked *