ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਤਹਿਤ ਅੱਜ ਪਈਆਂ ਵੋਟਾਂ ਦਾ ਕੰਮ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵੋਟਰਾਂ, ਉਮੀਦਵਾਰਾਂ, ਸਿਆਸੀ ਪਾਰਟੀਆਂ ਦਾ ਧੰਨਵਾਦ ਕੀਤਾ ਹੈ। ਉਨਾਂ ਚੋਣ ਅਮਲੇ ਤੇ ਰਿਟਰਨਿੰਗ ਅਧਿਕਾਰੀਆਂ ਸਮੇਤ ਸਮੂਹ ਚੌਕਸੀ ਟੀਮਾਂ ਦਾ ਵੀ ਧੰਨਵਾਦ ਕੀਤਾ ਜਿਨਾਂ ਸਭ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਮੁੱਚਾ ਪੋਲਿੰਗ ਕਾਰਜ ਅਮਨ ਅਮਾਨ ਨਾਲ ਨੇਪਰੇ ਚੜਿਆ।
ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 54.7 ਫੀਸਦੀ ਮਤਦਾਨ ਹੋਇਆ ਹੈ।
ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਕਿਹਾ ਕਿ ਅੱਜ ਪਈਆਂ ਵੋਟਾਂ ਦੇ ਨਤੀਜੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਐਲਾਨੇ ਜਾਣਗੇ। ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਇਹ ਵੀ ਦੱਸਿਆ ਕਿ ਵੋਟਾਂ ਦੀ ਗਿਣਤੀ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
