ਕੈਂਪ ਵਾਲੇ ਦਿਨ ਸਾਰੇ ਬੀ.ਐੱਲ.ਓ. ਆਪਣੇ ਪੋਲਿੰਗ ਬੂਥਾਂ `ਤੇ ਮੌਜੂਦ ਰਹਿ ਕੇ ਵੋਟਰਾਂ ਦੀ ਸਹਾਇਤਾ ਕਰਨਗੇ
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਐੱਸ.ਆਈ.ਆਰ. ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਕੁੱਲ 4,55,004 ਵੋਟਰਾਂ ਵਿੱਚੋਂ ਹੁਣ ਤੱਕ 3,97,315 ਵੋਟਰਾਂ (87.32 ਫ਼ੀਸਦੀ) ਦੀ ਵੋਟਰ ਸੂਚੀ 2003 ਨਾਲ ਮੈਪਿੰਗ ਸਫ਼ਲਤਾ ਪੂਰਵਕ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਡਾ. ਸੋਨਾ ਥਿੰਦ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਸੂਚੀ 2003 ਦੇ ਮੌਜੂਦਾ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ 7 ਜੂਨ, 2026 (ਦਿਨ ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਕੈਂਪ ਵਾਲੇ ਦਿਨ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਆਪਣੇ-ਆਪਣੇ ਨਿਰਧਾਰਤ ਪੋਲਿੰਗ ਬੂਥਾਂ ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਦੀ ਸਹਾਇਤਾ ਕਰਨਗੇ। ਸਾਲ 2003 ਦੀ ਵੋਟਰ ਸੂਚੀ ਦੇ ਆਧਾਰਤੇ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਨਾਗਰਿਕ ਆਪਣੇ ਬੂਥ `ਤੇ ਜਾ ਕੇ ਇਸ ਦਾ ਲਾਭ ਉਠਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ (ਬੀ.ਐੱਲ.ਓਜ਼.) ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਇੱਕ ਰੋਜ਼ਾ ਵਿਸ਼ੇਸ਼ ਕੈਂਪ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ। ਜ਼ਿਲ੍ਹਾ ਪ੍ਰਸ਼ਾਸਨ ਫ਼ਤਹਿਗੜ੍ਹ ਸਾਹਿਬ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਵੋਟਰ ਪਾਤਰਤਾ ਨੂੰ ਯਕੀਨੀ ਬਣਾਉਣ