ਨਗਰ ਕੌਂਸਲ ਚੋਣਾਂ ਜਲਾਲਾਬਾਦ ਲਈ 79 ਉਮੀਦਵਾਰ ਚੋਣ ਲੜਨ ਲਈ ਮੈਦਾਨ ਵਿੱਚ ਉਤਰਨਗੇ-ਜ਼ਿਲ੍ਹਾ ਚੋਣ ਅਫਸਰ 

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਜਲਾਲਾਬਾਦ ਦੀਆਂ 5 ਜੁਲਾਈ 2026 ਨੂੰ ਹੋਣ ਵਾਲੀਆਂ ਚੋਣਾਂ ਲਈ ਕੁੱਲ 102 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਜਿਸ ਵਿੱਚੋਂ 26 ਜੂਨ 2026 ਨੂੰ ਬੀਤੇ ਦਿਨ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ 01 ਨਾਮਜ਼ਦਗੀ ਪੱਤਰ ਰੱਦ ਹੋਇਆ ਹੈ ਤੇ ਅੱਜ ਮਿਤੀ 27 ਜੂਨ 2026 ਨੂੰ 22 ਉਮੀਦਵਾਰ ਵੱਲੋਂ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਗਏ ਹਨ। ਇਸ ਪ੍ਰਕਾਰ ਹੁਣ ਕੁੱਲ 79 ਉਮੀਦਵਾਰ ਚੋਣ ਲੜਨ ਲਈ ਮੈਦਾਨ ਵਿੱਚ ਉਤਰਨਗੇ
ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੁਣ ਜਲਾਲਾਬਾਦ ਤੋਂ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਦੇ 17, ਭਾਜਪਾ ਦੇ 17, ਕਾਂਗਰਸ ਦੇ 17, ਅਕਾਲੀ ਦਲ ਦੇ 17 ਅਤੇ 11 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉਤਰਨਗੇ, ਸੋ ਇਸ ਪ੍ਰਕਾਰ ਕੁੱਲ 79 ਉਮੀਦਵਾਰ ਚੋਣ ਲੜ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਜਲਾਲਾਬਾਦ ਵਿੱਚ ਕੁੱਲ 17 ਵਾਰਡਾਂ ਦੇ 33 ਪੋਲਿੰਗ ਬੂਥ ਬਣਾਏ ਗਏ ਹਨ। ਜਿੱਥੇ  5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਜਲਾਲਾਬਾਦ ਦੇ ਸਾਰੇ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *