ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 94ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 602 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘‘ਗੈਂਗਸਟਰਾਂ ਤੇ ਵਾਰ’’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਅੱਜ 94ਵੇਂ ਦਿਨ ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 288 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23,680 ਹੋ ਗਈ ਹੈ।

ਇਸ ਤੋਂ ਇਲਾਵਾ, 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 92 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ 419ਵੇਂ ਦਿਨ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 992 ਗ੍ਰਾਮ ਹੈਰੋਇਨ, 2564 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 418 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60,596 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *