ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਪਿੰਡ ਰੂਪਨਗਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਬੱਸ ਤੀਰਥ ਅਸਥਾਨਾਂ ਲਈ ਰਵਾਨਾ ਕੀਤੀ ਗਈ। ਇਸ ਮੌਕੇ ਮੈਡਮ ਖੁਸ਼ਬੂ ਸਾਵਨ ਸੁੱਖਾ ਸਵਨਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ
ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ , ਦੁਰਗਿਆਨਾ ਮੰਦਿਰ, ਜਲਿਆ ਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ|
ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।
ਇਸ ਮੌਕੇ ਤੇ ਰਾਇ ਸਾਹਿਬ ਬੁਲਾਈ ਬੋਰਡ ਚੇਅਰਮੈਨ ਅਰਵਿੰਦ ਭੋਭਿਆ ਯੂਥ ਪ੍ਰਧਾਨ ਵਾਰਡ ਇਨਚਾਰਜ ਬਿੱਟੂ ਸੇਤੀਆ ਬਬਲੀ ਰਿਵਾੜੀਆ ਸੋਮਾ ਐਮ ਸੀ ਮੌਜੂਦ ਸੀ