ਪਿੰਡ ਸੈਦੋ ਕੇ ਉਤਾੜ ਅਤੇ ਸੈਦੋ ਕੇ ਹਿਠਾੜ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਗਈ

ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਫਜ਼ਿਲਕਾ ਬਲਾਕ ਦੇ ਪਿੰਡ ਸੈਦੋ ਕੇ ਉਤਾੜ ਅਤੇ ਸੈਦੋ ਕੇ ਹਿਠਾੜ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ‘ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਗਈ।

ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਡਾਕੂਮੈਂਟਰੀ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵਲੋਂ ਦਿੱਤੇ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ। ਹਾਜ਼ਰ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਮਹਾਨ ਸੰਤਾਂ ਅਤੇ ਗੁਰੂਆਂ ਦੀ ਵਿਚਾਰਧਾਰਾ ਨੂੰ ਘਰ—ਘਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

Leave a Reply

Your email address will not be published. Required fields are marked *