ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਪਿੰਡ ਚੱਕ ਕਾਠਗੜ੍ਹ ਵਿਖੇ ਝੋਨੇ ਦੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਜਲਾਲਾਬਾਦ/ਫਾਜ਼ਿਲਕਾ 9 ਅਕਤੂਬਰ 2025….

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਲਾਲਾਬਾਦ ਤਹਿਸੀਲ ਬਲਾਕ ਗੁਰੂਹਰਸਹਾਏ ਦੇ ਪਿੰਡ ਚੱਕ ਕਾਠਗੜ੍ਹ ਵਿਖੇ ਝੋਨੇ ਦੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਡਾ. ਨਗੀਨ ਕੁਮਾਰ ਏਡੀਓ ਵੱਲੋਂ ਕਿਸਾਨਾਂ ਨੂੰ ਅਲੱਗ ਅਲੱਗ ਮਸ਼ੀਨਾਂ ਜਿਵੇਂ ਸੁਪਰਸੀਡਰ, ਪਲਾਓ,ਜ਼ੀਰੋ ਡਰਿੱਲ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਰਲਾਉਣ ਸਬੰਧੀ ਜਾਣਕਾਰੀ ਦਿੱਤੀ ਗਈ

ਕੈਂਪ ਵਿੱਚ ਨਰੇਸ਼ ਕੁਮਾਰ ਜੇਟੀ ਵੱਲੋਂ ਕਿਸਾਨਾਂ ਨੂੰ ਕੰਬਾਈਨ ਮਗਰ ਸੁਪਰ ਐਸਐਮਐਸ ਰਾਹੀਂ ਝੋਨੇ ਦੀ ਵਾਢੀ ਕਰਨ ਦੀ ਅਪੀਲ ਕੀਤੀ ਗਈ । ਇਸ ਮੌਕੇ ਪਿੰਡ ਦੇ ਸਰਪੰਚ ਹਰਮੀਤ ਸਿੰਘ ਅਤੇ ਖੇਤੀਬਾੜੀ ਵਿਭਾਗ ਤੋਂ ਲਖਵਿੰਦਰ ਸਿੰਘ ਏਡੀਓ, ਸੁਰਿੰਦਰ ਕੁਮਾਰ ਏਐਸਆਈ,ਅਸ਼ੋਕ ਕੁਮਾਰ ਜੇ ਟੀ ਅਤੇ ਪਿੰਡ ਦੇ ਅਗਾਂਹਵਧੂ ਕਿਸਾਨ ਹਾਜਰ ਸਨ।

Leave a Reply

Your email address will not be published. Required fields are marked *