ਸ਼੍ਰੀ ਐਸ. ਆਰ. ਲੱਧੜ, ਆਈ.ਏ.ਐਸ. (ਸੇਵਾਮੁਕਤ), ਪ੍ਰਧਾਨ ਭਾਜਪਾ ਐਸ.ਸੀ. ਮੋਰਚਾ ਅਤੇ ਐਡਵੋਕੇਟ ਐਨ. ਕੇ. ਵਰਮਾ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਰੋਸਾ ਪ੍ਰਗਟਾਇਆ ਕਿ ਇਹ ਨੌਜਵਾਨ ਵਕੀਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਦੀ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਆਪਣੇ ਸੰਬੋਧਨ ਵਿੱਚ ਸ਼੍ਰੀ ਐਸ. ਆਰ. ਲੱਧੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਸ੍ਰੀ ਮੋਦੀ ਜੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਪੇਸ਼ੇਵਰ, ਨੌਜਵਾਨ ਅਤੇ ਬੁੱਧੀਜੀਵੀ ਵਰਗ ਭਾਜਪਾ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਖੇਤਰ ਨਾਲ ਸਬੰਧਤ ਇਹ ਨੌਜਵਾਨ ਸਾਥੀ ਪਾਰਟੀ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਹਿੱਤ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਯੋਗਦਾਨ ਪਾਉਣਗੇ।
ਨਵੇਂ ਸ਼ਾਮਲ ਹੋਏ ਵਕੀਲਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਭਾਜਪਾ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਸਮਾਜ ਦੀ ਭਲਾਈ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।