ਵੱਡਾ ਹਾਦਸਾ: ਖੱਡ ”ਚ ਡਿੱਗੀ ਫੌਜ ਦੀ ਗੱਡੀ, ਚਾਰ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਫੌਜ ਦਾ ਇੱਕ ਵਾਹਨ ਸੜਕ ਤੋਂ ਤਿਲਕ ਕੇ ਡੂੰਘੀ ਖੱਡ ਵਿੱਚ ਡਿੱਗ ਗਿਆ। ਇਸ ਹਾਦਸੇ ਵਿਚ ਚਾਰ ਜਵਾਨ ਸ਼ਹੀਦ ਹੋ ਗਏ, ਜਦਕਿ ਨੌਂ ਹੋਰ ਜ਼ਖਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਹ ਹਾਦਸਾ ਭਦਰਵਾਹ-ਚੰਬਾ ਅੰਤਰਰਾਜੀ ਸੜਕ ‘ਤੇ ਖੰਨੀ ਟੌਪ ਨੇੜੇ ਵਾਪਰਿਆ ਹੈ।

ਜਾਣਕਾਰੀ ਮੁਤਾਬਕ ਅਧਿਕਾਰੀਆਂ ਨੇ ਦੱਸਿਆ ਕਿ ਫੌਜ ਦੇ ਬੁਲੇਟਪਰੂਫ ਵਾਹਨ ਵਿਚ 17 ਸੈਨਿਕ ਸਵਾਰ ਸਨ। ਇਹ ਵਾਹਨ ਸੈਨਿਕਾਂ ਨੂੰ ਲੈ ਕੇ ਇੱਕ ਉੱਚਾਈ ਵਾਲੀ ਚੌਕੀ ਵੱਲ ਜਾ ਰਿਹਾ ਸੀ। ਇਸ ਦੌਰਾਨ ਡਰਾਈਵਰ ਨੇ ਗੱਡੀ ਤੋਂ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਵਾਹਨ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਫੌਜ ਅਤੇ ਪੁਲਸ ਨੇ ਤੁਰੰਤ ਇੱਕ ਸਾਂਝਾ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਚਾਰ ਸੈਨਿਕ ਸ਼ਹੀਦ ਹੋ ਗਏ। ਉਨ੍ਹਾਂ ਕਿਹਾ ਕਿ ਨੌਂ ਹੋਰ ਸੈਨਿਕ ਇਸ ਹਾਦਸੇ ਵਿਚ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਵਿੱਚੋਂ ਤਿੰਨ, ਜੋ ਗੰਭੀਰ ਰੂਪ ਵਿੱਚ ਜ਼ਖਮੀ ਸਨ, ਨੂੰ ਵਿਸ਼ੇਸ਼ ਇਲਾਜ ਲਈ ਊਧਮਪੁਰ ਦੇ ਫੌਜੀ ਹਸਪਤਾਲ ਵਿੱਚ ਹਵਾਈ ਜਹਾਜ਼ ਰਾਹੀਂ ਲਿਜਾਇਆ ਗਿਆ ਹੈ।

Leave a Reply

Your email address will not be published. Required fields are marked *