4 ਕਰੋੜ 61 ਲੱਖ 42‌ ਹਜਾਰ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦੀ ਇਮਾਰਤ ਵਿੱਚ ਨਵੇਂ ਬਲਾਕ ਦੀ ਉਸਾਰੀ ਹੋਵੇਗੀ- ਵਿਧਾਇਕ ਜਗਦੀਪ ਕੰਬੋਜ ਗੋਲਡੀ

ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਾਸੀਆਂ ਦੀ ਇੱਕ ਹੋਰ ਮੰਗ ਨੂੰ ਪੂਰਾ ਕਰਦਿਆਂ ਜਲਾਲਾਬਾਦ ਨੂੰ ਇੱਕ ਹੋਰ ਵੱਡੀ ਸੌਗਾਤ ਦਿੱਤੀ ਹੈ। ਕਰੀਬ 4 ਕਰੋੜ 61 ਲੱਖ 42 ਹਜ਼ਾਰ ਰੁਪਏ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦੀ ਇਮਾਰਤ ਵਿੱਚ ਨਵੇਂ ਬਲਾਕ ਦੀ ਉਸਾਰੀ ਹੋਵੇਗੀ।

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਹੁਣ ਤਹਿਸੀਲ ਕੰਪਲੈਕਸ ਇਮਾਰਤ ਦੇ ਨਵੀਨੀਕਰਨ ਨਾਲ ਜਲਾਲਾਬਾਦ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਰੈਵੇਨਿਊ ਵਿਭਾਗ ਨਾਲ ਸਬੰਧਤ ਕੰਮਾਂ ਲਈ ਆਧੁਨਿਕ ਅਤੇ ਸੁਵਿਧਾਜਨਕ ਮਾਹੌਲ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਇਮਾਰਤ ਵਿੱਚ ਲੋਕਾਂ ਦੀ ਸਹੂਲਤ ਲਈ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ। ਜਲਾਲਾਬਾਦ ਤਹਿਸੀਲ ਕੰਪਲੈਕਸ ਦਾ ਨਵੀਨੀਕਰਨ ਵੀ ਇਸੇ ਸੋਚ ਦਾ ਨਤੀਜਾ ਹੈ।

ਵਿਧਾਇਕ ਗੋਲਡੀ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਇੱਕ ਹੀ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮਿਲਣਗੀਆਂ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਖਰਚਾ ਦੋਵੇਂ ਬਚਣਗੇ। ਉਨ੍ਹਾਂ ਨੇ ਜਲਾਲਾਬਾਦ ਵਾਸੀਆਂ ਨੂੰ ਇਸ ਨਵੀਂ ਸੌਗਾਤ ਲਈ ਵਧਾਈ ਵੀ ਦਿੱਤੀ

Leave a Reply

Your email address will not be published. Required fields are marked *