ਜਲਾਲਾਬਾਦ 30 ਅਕਤੂਬਰ 2025….
ਜਲਾਲਾਬਾਦ ਦੇ ਵਿਧਾਇਕ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਜਲਦ ਹੀ ਜਲਾਲਾਬਾਦ ਅਤੇ ਬਲਾਕ ਅਰਨੀਵਾਲਾ ਦੇ ਲੋਕਾਂ ਨੂੰ ਪੀਣ ਵਾਲੀ ਪਾਣੀ ਅਤੇ ਸੀਵਰੇਜ ਦੀ ਨਿਕਾਸੀ ਦੀ ਸਹੂਲਤ ਮਿਲਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਪਲਾਨ ਤਿਆਰ ਹੋ ਚੁੱਕਾ ਹੈ ਤੇ ਜਲਦ ਹੀ ਇਹ ਕਾਰਜ ਸ਼ੁਰੂ ਹੋਣ ਜਾ ਰਿਹਾ ਹੈ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਗੇ ਕਿਹਾ ਕਿ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਸਾਫ ਪਾਣੀ ਦੀ ਮੰਗ ਸੀ ਜਿਸ ਤੇ ਵਿਚਾਰ ਕਰਦਿਆਂ ਸਾਫ ਪਾਣੀ ਵਾਲਾ ਪ੍ਰਾਜੈਕਟ ਜਲਦ ਹੀ ਲੋਕ ਅਰਪਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਨੂੰ ਸੀਵਰੇਜ ਦੀ ਵੀ ਲੰਬੇ ਸਮੇਂ ਤੋਂ ਸਮੱਸਿਆ ਸੀ ਜਿਸ ਤੇ ਵਿਚਾਰ ਕਰਦਿਆਂ ਹੁਣ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਸਿਸਟਮ ਤਿਆਰ ਹੋ ਰਿਹਾ ਹੈ। ਇਸ ਪ੍ਰਾਜੈਕਟ ਇੱਥੇ ਬਣਨ ਨਾਲ ਲੋਕਾਂ ਦੇ ਸਾਫ ਪਾਣੀ ਦੀ ਸੀਵਰੇਜ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤ, ਸਿੱਖਿਆ ਤੇ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਲਗਾਤਾਰ ਸੂਬੇ ਦੇ ਸ਼ਹਿਰਾਂ ਦੇ ਨਾਲ ਪਿੰਡਾਂ ਦੇ ਵੀ ਵਿਕਾਸ ਹੋ ਰਹੇ ਹਨ। ਹੁਣ ਪਿੰਡਾਂ ਵਿੱਚ ਵੀ ਆਧੁਨਿਕ ਤਕਨੀਕ ਨਾਲ ਲੈੱਸ ਖੇਡ ਸਟੇਡੀਅਮ, ਗ੍ਰਾਊਂਡ, ਪਾਰਕ ਤੇ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਸਾਫ ਪੀਣ ਯੋਗ ਪਾਣੀ, ਸੀਵਰੇਜ, ਗਲੀਆਂ, ਨਾਲੀਆਂ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਾਰੇ ਵਿਕਾਸ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ।



