ਦਫ਼ਤਰ ਸਿਵਲ ਸਰਜਨ ਫਾਜ਼ਿਲਕਾ ਅਤੇ ਸਿਵਲ ਹਸਪਤਾਲ ਅਬੋਹਰ ਵਿਖੇ ਅੰਗ ਦਾਨ ਅਤੇ ਅੱਖਾਂ ਦਾਨ ਕਰਨ ਸਬੰਧੀ ਪ੍ਰਣ ਅਤੇ ਜਾਗਰੂਕਤਾ ਸਮਾਗਮ ਕੀਤਾ ਗਿਆ

ਫਾਜ਼ਿਲਕਾ 10 ਸਤੰਬਰ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾਕਟਰ ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਵਿੱਚ ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖਰੇਖ ਵਿੱਚ ਦਫ਼ਤਰ ਸਿਵਲ ਸਰਜਨ ਵਿਖੇ ਅੰਗ ਦਾਨ ਅਤੇ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਸਮਾਗਮ ਅਤੇ ਪ੍ਰਣ ਕਰਵਾਇਆ ਗਿਆ।
ਇਸ ਸਮੇਂ ਡਾਕਟਰ ਰੋਹਿਤ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਮੈਡੀਕਲ ਮਾਹਿਰਾਂ ਦੇ ਬੋਰਡ ਵੱਲੋਂ ਦਿਮਾਗ ਜਾਂ ਦਿਲ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਜਾਵੇ ਤਾਂ ਵੀ ਸਰੀਰ ਦੇ ਕਈ ਹੋਰ ਅੰਗ ਜੀਵਤ ਰਹਿੰਦੇ ਹਨ। ਇਨ੍ਹਾਂ ਅੰਗਾਂ ਨੂੰ ਇਲਾਜ ਲਈ ਉਡੀਕ ਰਹੇ ਮਰੀਜਾਂ ਨੂੰ ਅਸੀਂ ਦਾਨ ਕਰ ਸਕਦੇ ਹਾਂ। ਜੇਕਰ ਕਿਸੇ ਦੇ ਇਲਾਜ ਲਈ ਇਹ ਅੰਗ ਦਾਨ ਕਰ ਦਿੱਤੇ ਜਾਣ ਤਾਂ ਬਹੁਤ ਸਾਰੇ ਲੋਕਾਂ ਦੀਆਂ ਜਿੰਦਗੀ ਬਚਾਈ ਜਾ ਸਕਦੀ ਹੈ। ਇਸ ਲਈ ਇਨ੍ਹਾਂ ਅੰਗਾਂ ਨੂੰ ਦਾਨ ਕਰ ਦੇਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਜਿਉਂਦੇ ਜੀਅ ਖੂਨ ਦਾਨ ਅਤੇ ਮਰਨ ਉਪਰੰਤ ਅੱਖਾਂ ਵੀ ਦਾਨ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ।
ਸਿਵਲ ਹਸਪਤਾਲ ਅਬੋਹਰ ਵਿਖੇ ਡਾਕਟਰ ਸਨਮਾਨ ਮਿੱਡਾ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਅੱਖਾਂ ਦਾਨ ਕਰਨ ਦੇ ਚਾਹਵਾਨ ਲੋਕ ਨੇੜੇ ਦੇ ਸਿਵਲ ਹਸਪਤਾਲਾਂ, ਮੈਡੀਕਲ ਕਾਲਜ ਜਾਂ ਆਨਲਾਈਨ ਫਾਰਮ ਭਰ ਸਕਦੇ ਹਨ।
ਇਸ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਮਨਬੀਰ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ ਅਤੇ ਦਿਵੇਸ਼ ਕੁਮਾਰ ਬਲਾਕ ਐਕਸਟੈਂਸ਼ਨ ਐਜੂਕੇਟਰ ਨੇ ਲੋਕਾਂ ਨੂੰ ਦਿਮਾਗ ਜਾਂ ਦਿਲ ਦੇ ਮ੍ਰਿਤਕ ਹੋਣ ਤੋਂ ਬਾਅਦ ਅੰਗ ਦਾਨ ਅਤੇ ਮਰਨ ਉਪਰੰਤ ਅੱਖਾਂ ਦਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਸਿਵਲ ਸਰਜਨ ਦਫ਼ਤਰ ਫ਼ਾਜ਼ਿਲਕਾ ਅਤੇ ਸਿਵਿਲ ਹਸਪਤਾਲ ਅਬੋਹਰ ਦਾ ਸਮੂਹ ਸਟਾਫ ਮੌਜੂਦ ਹੈ।

Leave a Reply

Your email address will not be published. Required fields are marked *