ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ‘ਨਸ਼ਾ ਮੁਕਤ ਭਾਰਤ ਅਭਿਆਨ’ ਦੀ 6ਵੀਂ ਵਰ੍ਹੇਗੰਢ ਦੇ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਹਾਇਕ ਕਮਿਸ਼ਨਰ ਸ. ਹਰਬੰਸ ਸਿੰਘ ਦੀ ਅਗਵਾਈ ਹੇਠ ‘ਨਸ਼ਾ ਮੁਕਤ ਭਾਰਤ ਅਭਿਆਨ’ ਦੀ 6ਵੀਂ ਵਰ੍ਹੇਗੰਢ ਦੇ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਨਸ਼ਾ ਸਹੁੰ ਚੁਕਾਈ।
ਇਸ ਮੌਕੇ ਬੋਲਦਿਆਂ ਸਹਾਇਕ ਕਮਿਸ਼ਨਰ ਸ. ਹਰਬੰਸ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ‘ਨਸ਼ਾ ਮੁਕਤ ਭਾਰਤ ਅਭਿਆਨ’ਦੇ ਛੇ ਸਾਲ ਪੂਰੇ ਕਰਨ ਤੇ ਇਸ 6ਵੀਂ ਵਰ੍ਹੇਗੰਢ ਦੇ ਮੌਕੇ ਤੇ ਰਾਸ਼ਟਰੀ ਪੱਧਰ ਤੇ ਇਹ ਸਹੁੰ ਚੁੱਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮਕਸਦ ਦੇਸ਼ ਭਰ ਦੇ ਲਗਭਗ 20 ਕਰੋੜ ਨਾਗਰਿਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁੱਕਣ ਲਈ ਲਾਮਬੰਦ ਕਰਨਾ ਹੈ ਅਤੇ ਇੱਕ ਨਸ਼ਾ ਮੁਕਤ ਭਾਰਤ ਦੇ ਸੁਪਨੇ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਸਹੁੰ ਚੁੱਕਣ ਲਈ ਲਗਭਗ 50 ਲੱਖ ਤੋਂ 1 ਕਰੋੜ ਲੋਕਾਂ ਨੂੰ ਲਾਮਬੰਦ ਕਰਨ ਦਾ ਇੱਕ ਵੱਡਾ ਟੀਚਾ ਮਿੱਥਿਆ ਹੈ।


ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਕਿ ਦੇਸ਼ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਕੇ ਨਸ਼ਾ ਮੁਕਤ ਭਾਰਤ ਬਣਾਉਣਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਆਪਣੀ ਭਾਗੀਦਾਰੀ ਜ਼ਰੂਰ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਨਸ਼ਿਆਂ ਦਾ ਜ਼ਿਲ੍ਹੇ ਵਿੱਚੋਂ ਖਾਤਮਾ ਕੀਤਾ ਜਾ ਸਕੇ।

Leave a Reply

Your email address will not be published. Required fields are marked *