ਫਾਜ਼ਿਲਕਾ : ਦਿਵਿਆਂਗ ਵਿਅਕਤੀਆਂ ਲਈ 30 ਨਵੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਸਹਾਇਤਾ ਕੈਂਪ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਆਸਰਾ ਮਾਨਸਾ (ਮੰਨੂੰ ਆਸਰਾ ਬਰੇਟਾ) ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਮਿਤੀ 30 ਨਵੰਬਰ 2026, ਦਿਨ ਸੋਮਵਾਰ ਨੂੰ ਸਰਕਾਰੀ ਹਸਪਤਾਲ, ਫਾਜ਼ਿਲਕਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸ਼੍ਰੀ ਨਵੀਨ ਗਡਵਾਲ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਗਾਇਆ ਜਾਵੇਗਾ। ਕੈਂਪ ਦੌਰਾਨ ਯੋਗ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲ, ਵ੍ਹੀਲਚੇਅਰ, ਸਟਿਕ/ਵਾਕਰ, ਸੁਣਨ ਵਾਲੀ ਮਸ਼ੀਨ ਅਤੇ ਦਿਮਾਗੀ ਵਿਕਾਸ ਕਿੱਟ ਆਦਿ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਪਹੁੰਚਣ ਵਾਲੇ ਲਾਭਪਾਤਰੀ ਆਪਣੇ ਨਾਲ ਆਧਾਰ ਕਾਰਡ, ਯੂ.ਡੀ.ਆਈ.ਡੀ. ਕਾਰਡ ਜਾਂ ਅਪੰਗਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਜ਼ਰੂਰ ਲੈ ਕੇ ਆਉਣ।

ਉਨ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨਿਰਧਾਰਤ ਸਮੇਂ ’ਤੇ ਸਰਕਾਰੀ ਹਸਪਤਾਲ, ਫਾਜ਼ਿਲਕਾ ਵਿਖੇ ਪਹੁੰਚਣ।

Leave a Reply

Your email address will not be published. Required fields are marked *