ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਤਹਿਤ ਐਸ.ਡੀ.ਐਮ.ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਦੇ ਵਪਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਤਹਿਤ ਜੈ ਬਾਬਾ ਚੌਂਕ ਫਾਜ਼ਿਲਕਾ ਵਿਖੇ ਵਪਾਰੀਆਂ ਨਾਲ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਐਸ.ਡੀ.ਐਮ. ਫਾਜ਼ਿਲਕਾ ਜੁਗਰਾਜ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਸਟੇਟ ਟ੍ਰੇਡਰ ਕਮਿਸ਼ਨ ਮੈਂਬਰ ਅਤੁਲ ਨਾਗਪਾਲ ਸਮੇਤ ਵਪਾਰੀ ਸੰਘ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਪੁਲਿਸ ਵਿਭਾਗ, ਆਬਕਾਰੀ ਅਤੇ ਕਰ ਵਿਭਾਗ ਸਮੇਤ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।
ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਕਮਿਸ਼ਨ ਰਾਜ ਪੱਧਰ, ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਪੱਧਰ ‘ਤੇ ਕੰਮ ਕਰ ਰਿਹਾ ਹੈ ਅਤੇ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਵਾਰਣ ਲਈ ਵਪਾਰੀਆਂ ਦੇ ਪ੍ਰਤੀਨਿਧੀਆਂ ਨੂੰ ਵੀ ਕਮੇਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ।

ਵਪਾਰੀਆਂ ਵੱਲੋਂ ਮਾਰਕੀਟ ਵਿੱਚ ਪਾਰਕਿੰਗ ਤੇ ਸੀਵਰੇਜ ਦੀਆਂ ਸਮੱਸਿਆਵਾਂ ਉਠਾਈਆਂ ਗਈਆਂ। ਇਸ ਤੋਂ ਇਲਾਵਾ ਸਾਫ ਸਫਾਈ ਤੇ ਚੌਂਕਾਂ ਤੇ ਕੈਮਰੇ ਲਗਾਉਣ ਆਦਿ ਸਹੂਲਤਾਂ ਤੇ ਵੀ ਵਿਚਾਰ ਚਰਚਾ ਕੀਤੀ ਗਈ।
 ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਸ਼ਾਮ ਦੇ ਸਮੇਂ ਮਾਰਕੀਟ ਇਲਾਕੇ ਵਿੱਚ ਪੁਲਿਸ ਗਸ਼ਤ ਵਧਾਉਣ ਦੀ ਮੰਗ ਕੀਤੀ ਗਈ, ਜਿਸ ‘ਤੇ ਪੁਲਿਸ ਅਧਿਕਾਰੀਆਂ ਨੇ ਯੋਗ ਕਾਰਵਾਈ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ ਅਤੇ ਭਰੋਸਾ ਦਿਵਾਇਆ ਗਿਆ ਕਿ ਉਠਾਏ ਗਏ ਸਾਰੇ ਜਾਇਜ਼ ਮਸਲਿਆਂ ਦਾ ਸੰਬੰਧਤ ਵਿਭਾਗਾਂ ਨਾਲ ਸਹਿਯੋਗ ਕਰਕੇ ਜਲਦੀ ਹੱਲ ਕੀਤਾ ਜਾਵੇਗਾ। ਮੀਟਿੰਗ ਦੇ ਅੰਤ ‘ਤੇ ਪ੍ਰਸ਼ਾਸਨ ਅਤੇ ਵਪਾਰੀਆਂ ਵੱਲੋਂ ਆਪਸੀ ਸਹਿਯੋਗ ਨਾਲ ਸ਼ਹਿਰ ਦੇ ਵਪਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਲਈ ਮਿਲਜੁਲ ਕੇ ਕੰਮ ਕਰਨ ਦੀ ਅਪੀਲ ਕੀਤੀ ਗਈ

Leave a Reply

Your email address will not be published. Required fields are marked *