AAP ਦਾ ਵੱਡਾ Action; ਮਜੀਠੀਆ ਵਿਰੁੱਧ ਕਾਰਵਾਈ ‘ਤੇ ਸਵਾਲ ਚੁੱਕਣ ਵਾਲੇ MLA ਨੂੰ ਪਾਰਟੀ ਤੋਂ ਬਾਹਰ ਕੱਢਿਆ

ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਹਲਕੇ ਤੋਂ ਆਪਣੇ ਵਿਧਾਇਕ
ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਨੋਟਿਸ ਦੇ ਮੁਤਾਬਿਕ ਸ੍ਰੀ ਕੁੰਵਰ ਪ੍ਰਤਾਪ ਨੂੰ ਪੰਜ ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਸਰਕਾਰ ਦੀ ਲਗਾਤਾਰ ਨੁਕਤਾਚੀਨੀ ਕਰਦੇ ਆ ਰਹੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਹੁਣ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਸਰਕਾਰ ਵੱਲੋਂ ਕੀਤੀ ਕਾਰਵਾਈ ‘ਤੇ ਵੀ ਉਗਲਾਂ ਉਠਾਈਆਂ ਸਨ।

ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸਿੰਘ ਸੇਖੋਂ ਨੂੰ
ਵਧਾਈ

ਉਹਨਾਂ ਇਸ ਕਾਰਵਾਈ ਨੂੰ ਗਲਤ ਕਰਾਰ ਦਿੰਦਿਆਂ ਅਸਿੱਧੇ ਢੰਗ ਨਾਲ ਮਜੀਠੀਆ ਦੀ ਹਮਾਇਤ ਕੀਤੀ ਸੀ। ਗੌਰਤਲਬ ਹੈ ਕਿ ਪੰਜਾਬ ਪੁਲਿਸ ਦੇ ਵਿੱਚ ਆਈਜੀ ਦਾ ਅਹੁਦਾ ਛੱਡ ਕੇ ਆਮ ਆਦਮੀ ਪਾਰਟੀ ਜੁਆਇਨ ਕਰਨ ਵਾਲੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਤੋਂ ਪਹਿਲਾਂ ਆਪਣੀ ਪੁਲਿਸ ਸੇਵਾ ਦੌਰਾਨ ਪੰਜਾਬ ਦੇ ਵਿੱਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਸੀ। ਪਰ ਹੁਣ ਉਹ ਆਪਣੀ ਹੀ ਸਰਕਾਰ ਦੇ ਵਿੱਚ ਇਸ ਰਿਪੋਰਟ ਉੱਪਰ ਕੋਈ ਕਾਰਵਾਈ ਨਾ ਹੋਣ ਦੇ ਚੱਲਦੇ ਰੋਸ਼ ਜਾਹਰ ਕਰਦੇ ਆ ਰਹੇ ਸਨ।

ਮੁੱਖ ਮੰਤਰੀ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ

ਉਹਨਾਂ ਵੱਲੋਂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨੇ ਉੱਤੇ ਲਿਆ ਹੋਇਆ ਸੀ। ਜਿਸ ਦੇ ਚਲਦੇ ਪਾਰਟੀ ਨੇ ਉਹਨਾਂ ਵਿਰੁੱਧ ਇਹ ਵੱਡੀ ਕਾਰਵਾਈ ਕੀਤੀ ਹੈ। ਉਧਰ ਪਾਰਟੀ ਵੱਲੋਂ ਕਾਰਵਾਈ ਕਰਨ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਬਾਣੀ ਦੀ ਇੱਕ ਤੁੱਕ ਪਾ ਕੇ ਇਸ ਦਾ ਜਵਾਬ ਦੇਣ ਦੀ ਵੀ ਕੋਸ਼ਿਸ਼ ਕੀਤੀ ਹੈ। ਵਿਰੋਧੀ ਪਾਰਟੀਆਂ ਨੇ ਵੀ ਕੁੰਵਰ ਵਿਜੇ ਪ੍ਰਤਾਪ ਦੀ ਮੁਅੱਤਲੀ ਉੱਤੇ ਸਵਾਲ ਖੜੇ ਕੀਤੇ ਹਨ।

Leave a Reply

Your email address will not be published. Required fields are marked *