ਵਧੀਕ ਡਿਪਟੀ ਕਮਿਸ਼ਨਰ(ਜ) ਫਾਜਿਲਕਾ ਨੇ ਸਹਿਰ ਦੇ ਸਫਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫਾਜਿਲਕਾ 30  ਦਸੰਬਰ
            ਵਧੀਕ ਡਿਪਟੀ ਕਮਿਸ਼ਨਰ(ਜ) ਫਾਜਿਲਕਾ ਡਾ. ਮਨਦੀਪ ਕੌਰ ਵੱਲੋਂ ਸ਼ਹਿਰ ਦੀ ਸਾਫ ਸਫਾਈ ਦੇ ਕੰਮਾਂ ਦਾ ਜਾਇਜਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆ ਵਿਖੇ ਸਾਫ-ਸਫਾਈ ਦੀ ਚੈਕਿੰਗ ਕੀਤੀ ਗਈ।
ਨਵੇ ਸ਼ਾਲ ਦੇ ਮਦੇਨਜਰ ਵਧੀਕ ਡਿਪਟੀ ਕਮਿਸ਼ਨਰ(ਜ) ਨੇ ਟੀਵੀ ਟਾਵਰ ਰੋਡ, ਨਵਾ ਬੱਸ ਸਟੈਂਡ, ਕੈਂਟ ਰੋਡ ਆਦਿ ਸਥਾਨਾ ਤੇ ਸਾਫ ਸਫਾਈ ਦੇ ਪ੍ਰਬੰਧਾਂ ਦੀ ਚੈਕਿੰਗ ਦੇ ਨਾਲ-ਨਾਲ ਨਗਰ ਕੌਂਸਲ ਵੱਲੋਂ ਲਗਾਇਆ ਗਈਆ ਫਟੀਕ ਗੈਂਗ(ਸਫਾਈ ਗੈਂਗ) ਦੀ ਚੈਂਕਿੰਗ ਕੀਤੀ ਗਈ।
ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣਾ ਕੂੜਾ ਕਰਕਟ ਬਾਹਰ ਸੜਕਾਂ ਤੇ ਖੁੱਲੇ ਵਿੱਚ ਨਾ ਸੁੱਟਣ ਅਤੇ ਕੂੜਾ ਕਰਕਟ ਨੂੰ ਹਮੇਸ਼ਾ ਹੀ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਵੱਖ ਵੱਖ ਡਸਟਬਿਨਾਂ ਵਿੱਚ ਰੱਖ ਦੇ ਨਗਰ ਕੌਂਸਲ ਦੇ ਵੇਸਟ ਕੁਲੈਕਟਰ ਨੂੰ ਹੀ ਦੇਣ।
 ਉਨ੍ਹਾਂ ਨਗਰ ਕੋਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਹਿਰ ਦੀਆਂ ਸੜਕਾਂ, ਡਰੇਨਜ਼, ਬਰਸਾਤੀ ਨਾਲਿਆਂ ਤੇ ਨਾਲੀਆਂ ਦੀ ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਤੇ ਸਹਿਰ ਵਾਸੀ ਪਲਾਸਟਿਕ ਲਫਾਫਿਆ ਦੀ ਵਰਤੋਂ ਤੋਂ ਗੁਰੇਜ਼ ਕਰਨਾ ਯਕੀਨੀ ਬਣਾਉਣ ਕਿਉਂਕਿ ਇਹ ਨਾਲਿਆਂ, ਨਾਲੀਆਂ ਵਿੱਚ ਫਸ ਕੇ ਸੀਵਰੇਜ ਨੂੰ ਜਾਮ ਕਰਦਾ ਹੈ ਅਤੇ ਇਸ ਦਾ ਪ੍ਰਯੋਗ  ਵਾਤਾਵਰਨ ਲਈ ਖਤਰਨਾਕ ਹੈ ਅਤੇ ਬਾਜਾਰ ਖਰੀਦਦਾਰੀ ਕਰਣ ਲਈ ਜਾਣ ਸਮੇਂ ਕਪੜੇ ਦਾ ਥੈਲਾ ਘਰ ਤੋਂ ਹੀ ਨਾਲ ਲਿਜਾਇਆ ਜਾਵੇ। ਇਸ ਦੌਰਾਨ ਉਨ੍ਹਾਂ ਵੱਲੋਂ ਨਗਰ ਕੋਂਸਲ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨੂੰ ਵੀ ਨਵੇ ਸ਼ਾਲ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਬੇਹਿਤਰ ਬਣਾਉਣ ਲਈ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ।
ਇਸ ਮੋਕੇ ਸੁਪਰਡੰਟ (ਸੈਨੀਟੇਸ਼ਨ) ਸ਼੍ਰੀ ਨਰੇਸ਼ ਖੇੜਾ ਸੈਨੇਟਰੀ ਇੰਸਪੈਕਟਰ ਨਗਰ ਕੌਂਸਲ ਜਗਦੀਪ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *