ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੈਨਿਕ ਬੋਰਡ ਫਾਜਿਲਕਾ ਨਾਲ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ(ਵਿ) ਫਾਜਿਲਕਾ ਸ਼੍ਰੀ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸੈਨਿਕ ਬੋਰਡ ਨਾਲ ਤਿਮਾਈ ਮੀਟਿੰਗ ਕੀਤੀ ਗਈ। ਉਨ੍ਹਾਂ ਮੀਟਿੰਗ ਵਿੱਚ ਉਠਾਏ ਗਏ ਮੁੱਦਿਆਂ ਤੇ ਵਿਚਾਰ ਕਰਦੇ ਸਬੰਧਤ ਵਿਭਾਗਾਂ ਨੂੰ ਜਲਦ ਤੋਂ ਜਲਦ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੀ ਸੁ਼ਰੂਆਤ ਕਰਦੇ ਹੋਏ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ) ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਫਾਜਿਲਕਾ ਵੱਲੋਂ ਪ੍ਰਧਾਨ ਸਾਹਿਬ ਅਤੇ ਬਾਕੀ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ ਅਤੇ ਸ਼ਹੀਦ ਹੋਏ ਸੈਨਿਕਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਰੱਖਿਆ ਗਿਆ। ਉਸ ਉਪਰੰਤ ਵਿਭਾਗ ਦੀਆਂ ਵੱਖ ਵੱਖ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ।
ਮੌਜੂਦਾ ਵਿੱਤੀ ਸਾਲ ਦੌਰਾਨ ਵੱਖ ਵੱਖ ਸਕੀਮਾਂ ਅਧੀਨ ਵਿਭਾਗ ਵੱਲੋਂ 15 ਲਾਭਪਾਤਰਾਂ ਨੂੰ ਕੀਤੀ ਗਈ ਕੁੱਲ੍ਹ 16,74,640/- ਰੁਪਏ ਦਾ ਸਕੀਮ ਵਾਈਜ਼ ਵੇਰਵਾ ਦਿੱਤਾ ਅਤੇ ਹੋਰ ਕੀਤੇ ਗਏ ਕੰਮਾਂ ਦੀ ਜਾਣਕਾਰੀ ਦਿੱਤੀ ਗਈ। ਏਡੀਸੀ (ਡੀ), ਫਾਜਿਲਕਾ, ਵੱਲੋ ਲੋੜਵੰਦ 04 ਲਾਭਪਾਤਰੀਆਂ ਨੂੰ ਚੈੱਕ ਵੀ ਵੰਡੇ ਗਏ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਸੈਨਿਕ ਬੋਰਡ ਦੇ ਉਪ-ਪ੍ਰਧਾਨ ਕਮਾਂਡਰ ਦਲੀਪ ਕੁਮਾਰ (ਰਿਟਾ), ਅਸ਼ੋਕ ਕੁਮਾਰ ਐਕਸ-ਆਫੀਸ਼ਿਓ ਮੈਂਬਰ, ਨਾਨ ਆਫੀਸ਼ਲ ਮੈਂਬਰ ਆਨਰੇਰੀ ਸੂਬੇਦਾਰ ਮੇਜਰ ਜੈ ਚੰਦ, ਆਨਰੇਰੀ ਕੈਪਟਨ ਮਿਲਖ ਰਾਜ, ਉੱਘੇ ਨਾਗਰਿਕ ਡਾ ਅਜੈ ਧਵਨ, ਸ਼੍ਰੀ ਲੀਲਾਧਰ ਸ਼ਰਮਾ, ਸ਼੍ਰੀ ਰਿਤਿਸ਼ ਕੁੱਕੜ ਅਤੇ ਜ਼ਿਲ੍ਹਾ ਸੈਨਿਕ ਬੋਰਡ ਦਾ ਦਫਤਰੀ ਅਮਲਾ ਵੀ ਮੀਟਿੰਗ ਵਿੱਚ ਹਾਜ਼ਰ ਸੀ।

Leave a Reply

Your email address will not be published. Required fields are marked *