ਵਧੀਕ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਸਬੰਧੀ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਸਥਾਨਕ ਕਾਨਫਰੰਸ ਰੂਮ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਜ਼ਿਲ੍ਹੇ ਅੰਦਰ ਚਲ ਰਹੀ ਰਜਿਸ਼ਟੇਰਸ਼ਨ ਨੂੰ ਲੈ ਕੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਹਰੇਕ ਸਬ ਡਵੀਜ਼ਨਾਂ ਵਿੱਚ ਵਿਸ਼ੇਸ ਕੈਂਪ ਲਗਾਕੇ ਹਰੇਕ ਨਾਗਰਿਕ ਦਾ ਬੀਮਾ ਕਾਰਡ ਬਣਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਤਾਇਨਾਤ ਕਰਮਚਾਰੀਆਂ ਨੂੰ ਸਿਹਤ ਬੀਮਾ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਬੀਮਾ ਕਾਰਡ ਦੀ ਯੋਜਨਾ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਫਤਹਿਗੜ੍ਹ ਸਾਹਿਬ ਨੂੰ ਪਿੰਡ ਪੱਧਰ ਤੇ ਮੁੱਖ ਮੰਤਰੀ ਸਿਹਤ ਬੀਮਾ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਮੁਨਾਦੀ ਕਰਵਾਉਣ ਦੀ ਹਦਾਇਤ ਕੀਤੀ।


ਉਨ੍ਹਾਂ ਕਿਹਾ ਕਿ ਮਗਨਰੇਗਾ ਮਜ਼ਦੂਰਾ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਕਾਰਡ ਲਾਜ਼ਮੀ ਤੌਰ ਤੇ ਬਣਾਏ ਜਾਣ, ਇਸਦੇ ਲਈ ਅਜਿਹੇ ਪਰਿਵਾਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਰਾਜਸੀ ਨੁਮਾਇੰਦਿਆਂ ਨੂੰ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਦੀ ਰਜਿਸਟ੍ਰੇਸਨ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕਰਨ ਲਈ ਕਿਹਾ।
ਮੀਟਿੰਗ ਦੌਰਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਜੈ ਲਿਬੜਾ, ਦਿਲਪ੍ਰੀਤ ਸਿੰਘ ਭੱਟੀ ਜ਼ਿਲ੍ਹਾ ਯੂਥ ਪ੍ਰਧਾਨ ਆਪ, ਐਡਵੋਕੇਟ ਕਮਰਵੀਰ ਸਿੰਘ ਰਾਏ, ਐਸ.ਡੀ.ਐਮ ਫਤਹਿਗੜ ਸਾਹਿਬ ਸੂਬਾ ਸਿੰਘ, ਐਸ.ਡੀ.ਐਮ ਖਮਾਣੋ ਮਨਰੀਤ ਰਾਣਾ, ਐਸ.ਡੀ.ਐਮ ਬੱਸੀ ਪਠਾਣਾ ਹਰਵੀਰ ਕੌਰ, ਮੁੱਖ ਮੰਤਰੀ ਫੀਲਡ ਅਫ਼ਸਰ ਸ੍ਰੀ ਸੰਕਰ ਸ਼ਰਮਾ ਸਮੇਤ ਵਿਭਾਗੀ ਅਧਿਕਾਰੀ ਅਤੇ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *