ਫਾਜਿਲਕਾ : ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਮੰਤਵ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਡਾ ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਸੇਫ ਸਕੂਲ ਵਾਹਨ ਪਾਲਿਸੀ ਦੀ ਚੈਕਿੰਗ ਟੀਮ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਸੇਫ ਸਕੂਲ ਵਾਹਨ ਟੀਮ ਵੱਲੋਂ ਸਖਤੀ ਨਾਲ ਚੈਕਿੰਗ ਕੀਤੀ ਜਾਵੇ, ਸਕੂਲੀ ਬੱਸਾਂ ਦੇ ਸ਼ੀਸ਼ਿਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੌਕ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਂਮਰਜੰਸੀ ਤਾਕੀਆਂ (ਅੱਗੇ, ਪਿੱਛੇ) ਲਾਜ਼ਮੀ ਹਨ ।ਕਿਸੇ ਵੀ ਵੈਨ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਪਾਈ ਜਾਂਦੀ ਹੈ ਤਾਂ ਉਸ ਦਾ ਚਲਾਨ ਜਾਂ ਬੰਦ ਕੀਤਾ ਜਾਵੇ ।
ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰੀਤੂ ਬਾਲਾ ਵੱਲੋਂ ਦੱਸਿਆ ਗਿਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਣੀ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ। । ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਨੁਮਾਇੰਦੇ, ਰਿਜ਼ਰਨਲ ਟਰਾਸਪੋਰਟ ਵਿਭਗ ਤੋ ਏ.ਟੀ.ਓ ਸੁਖਚੈਨ ਸਿੰਘ ,ਟ੍ਰੈਫਿਕ ਪੁਲਿਸ ਤੋ ਮਲਕੀਤ ਸਿੰਘ ,ਰਣਵੀਰ ਕੌਰ , ਕੌਸ਼ਲ (ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ), ਆਦਿ ਹਾਜ਼ਰ ਸਨ।
ਮੀਟਿੰਗ ਦੇ ਅੰਤ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋ ਹਦਾਇਤ ਕੀਤੀ ਗਈ ਕਿ ਬੱਚਿਆ ਦੀ ਜਿੰਦਗੀ ਨਾਲ ਖਿਲਵਾੜ ਨਾ ਕੀਤਾ ਜਾਵੇ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਮੇ -ਸਮੇ ਤੇ ਚੈਕਿੰਗ ਕੀਤੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ(ਜ) ਵੱਲੋਂ ਸੇਫ ਸਕੂਲ ਵਾਹਨ ਟੀਮ ਦੇ ਕੰਮਾਂ ਦਾ ਲਿਆ ਜਾਇਜ਼ਾ