ਸ਼ਹੀਦੀ ਸਭਾ ਦੇ ਮੱਦੇਨਜ਼ਰ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੰਗਤਾਂ ਦੀ ਸਹੂਲਤ ਲਈ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵੱਲੋਂ ਤਾਇਨਾਤ ਕੀਤੇ ਗਏ ਸੈਕਟਰ ਮੈਜਿਸਟਰੇਟਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ।
ਏ.ਡੀ.ਸੀ. ਨੇ ਸਪੱਸ਼ਟ ਕੀਤਾ ਕਿ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣਾ ਸਭ ਤੋਂ ਪਹਿਲੀ ਤਰਜੀਹ ਹੈ। ਉਨ੍ਹਾਂ ਸੈਕਟਰ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਖੇਤਰਾਂ ਵਿੱਚ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਰੱਖ ਕੇ ਚੌਕਸ ਰਹਿਣ।

