ਖੇਤੀਬਾੜੀ ਮੰਤਰੀ ਵੱਲੋਂ ਲਗਾਤਾਰ ਤੀਜੇ ਦਿਨ ਫਾਜ਼ਿਲਕਾ ਜ਼ਿਲੇ ਦਾ ਦੌਰਾ

ਪੰਜਾਬ ਤੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਅੱਜ ਲਗਾਤਾਰ ਤੀਜੇ ਦਿਨ ਫਾਜ਼ਿਲਕਾ ਜ਼ਿਲੇ ਦੇ ਦੌਰੇ ਤੇ ਰਹੇ। ਇਸ ਦੌਰਾਨ ਉਨਾਂ ਪਿੰਡ ਸਾਬੂਆਣਾ ਅਤੇ ਬਾਂਡੀਵਾਲਾ ਵਿੱਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਇੱਥੇ ਸੇਮ ਨਾਲੇ ਵਿੱਚ ਪਏ ਪਾੜ ਵਾਲੇ ਥਾਂ ਦਾ ਨਿਰੀਖਣ ਕੀਤਾ ।


ਇਸ ਮੌਕੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਨੇ ਡ੍ਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਤਾੜਨਾ ਕੀਤੀ ਕਿ ਅਸਪਾਲ ਡਰੇਨ ਅਤੇ ਅਬੁਲ ਖੁਰਾਣਾ ਡਰੇਨ ਵਿੱਚ ਆਏ ਪਾੜ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਪਾਣੀ ਦੇ ਨਵੇਂ ਖੇਤਰਾਂ ਵਿੱਚ ਪਸਾਰ ਨੂੰ ਤੁਰੰਤ ਰੋਕਿਆ ਜਾ ਸਕੇ।


 ਖੇਤੀਬਾੜੀ ਮੰਤਰੀ ਨੇ ਇਸ ਮੌਕੇ ਆਖਿਆ ਕਿ ਇਸ ਇਲਾਕੇ ਵਿੱਚ ਸਤਲੁਜ ਨਦੀ ਦਾ ਪਾਣੀ ਨਹੀਂ ਆਇਆ ਸਗੋਂ ਇੱਥੇ ਸੇਮ ਨਾਲੇ ਵਿੱਚ ਪਾੜ ਪੈਣ ਕਾਰਨ ਨੁਕਸਾਨ ਹੋਇਆ ਹੈ ਪਰ ਸਰਕਾਰ ਹਰ ਥਾਂ ਤੇ ਹੋਏ ਨੁਕਸਾਨ ਸੀ ਗਰਦਾਵਰੀ ਕਰਵਾਵੇਗੀ।
ਖੇਤੀਬਾੜੀ ਮੰਤਰੀ ਨੇ ਇਸ ਮੌਕੇ ਇਹ ਵੀ ਕਿਹਾ ਕਿ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਰਕਾਰ ਵੱਲੋਂ ਲਗਾਤਾਰ ਰਾਹਤ ਸਮੱਗਰੀ ਦੀ ਵੰਡ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਵਿੱਚ ਕੋਈ ਕੁਤਾਹੀ ਨਾ ਹੋਵੇ।


 ਇਸ ਮੌਕੇ ਐਸਡੀਐਮ ਵੀਰਪਾਲ ਕੌਰ, ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੁਮਾਰ , ਡਿਪਟੀ  ਡਾਇਰੈਕਟਰ ਪਸ਼ੂ ਪਾਲਣ ਡਾ ਮਨਦੀਪ ਸਿੰਘ, ਕਰਮਜੀਤ ਸਿੰਘ ਬਾਂਡੀਵਾਲਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *