
ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ। ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੀਲਸਨ ਮਸੀਹ ਉਰਫ਼ ਸੰਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਬਟਾਲਾ ਦੇ ਪਿੰਡ ਘੁਮਾਣ ਵਿਖੇ ਹੋਏ ਸਨਸਨੀਖੇਜ਼ ਗੋਲੀਬਾਰੀ ਵਿੱਚ ਸ਼ਾਮਲ ਸੀ, ਜਿਸ ਦੇ ਨਤੀਜੇ ਵਜੋਂ ਗੋਰਾ ਬਰਿਆਰ ਦੀ ਮੌਤ ਹੋ ਗਈ ਸੀ ਅਤੇ ਬਿੱਲਾ ਮੰਡਿਆਲਾ ਜ਼ਖਮੀ ਹੋ ਗਿਆ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਇੱਕ ਲੰਮਾ ਅਪਰਾਧਿਕ ਇਤਿਹਾਸ ਹੈ, ਜਿਸ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ, ਖੋਹ ਅਤੇ ਅਸਲਾ ਐਕਟ ਦੀ ਉਲੰਘਣਾ ਦੇ ਦੋਸ਼ ਸ਼ਾਮਲ ਹਨ।