ਅਮਰਬੀਰ ਕੌਰ ਭੁੱਲਰ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ ਦਾ ਅਹੁਦਾ

ਅਮਰਬੀਰ ਕੌਰ ਭੁੱਲਰ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਹਨ ਅਤੇ ਇਸ ਤੋਂ ਪਹਿਲਾਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵਿੱਚ ਸਕੱਤਰ ਵਜੋਂ ਤਾਇਨਾਤ ਸਨ।

ਅਹੁਦਾ ਸੰਭਾਲਣ ਮਗਰੋਂ ਅਮਰਬੀਰ ਕੌਰ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਤੱਕ ਸਰਕਾਰੀ ਸੁਵਿਧਾਵਾਂ ਦਾ ਲਾਭ ਪਹੁੰਚਾਉਣ ਲਈ ਪ੍ਰਸ਼ਾਸਨ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਲਈ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਹੋਰ ਸੌਖਾ, ਪਾਰਦਰਸ਼ੀ ਅਤੇ ਲੋਕ-ਪੱਖੀ ਬਣਾਇਆ ਜਾਵੇਗਾ।

Leave a Reply

Your email address will not be published. Required fields are marked *