ਜ਼ਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ—ਕਾਨੂੰਨੀ ਤਸਕਰੀ ਵਿਰੋਧੀ ਦਿਵਸ ਸਬੰਧੀ ਜਾਗਰੂਕਤਾ ਸਮਾਗਮ ਸਰਕਾਰੀ ਆਈ ਟੀ ਆਈ ਫ਼ਾਜ਼ਿਲਕਾ ਵਿਖੇ ਕੀਤਾ ਗਿਆ।

ਹਰ ਤਰ੍ਹਾਂ ਦਾ ਨਸ਼ਾ ਮਾਹਿਰ ਡਾਕਟਰ ਦੀ ਸਲਾਹ ਨਾਲ ਬਿਨਾਂ ਤਕਲੀਫ਼ ਤੋਂ ਛੱਡਿਆ ਜਾ ਸਕਦਾ ਹੈ: ਡਾਕਟਰ ਰਾਜ ਕੁਮਾਰ ਸਿਵਲ ਸਰਜਨ।

ਫ਼ਾਜ਼ਿਲਕਾ 25/06/2025
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਅਤੇ ਡਾਕਟਰ ਐਰਿਕ ਡਿਪਟੀ ਮੈਡੀਕਲ ਕਮਿਸ਼ਨਰ ਫ਼ਾਜ਼ਿਲਕਾ ਦੀ ਦੇਖ ਰੇਖ ਵਿੱਚ ਅੱਜ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ—ਕਾਨੂੰਨੀ ਤਸਕਰੀ ਵਿਰੋਧੀ ਦਿਵਸ ਸਬੰਧੀ ਜਾਗਰੂਕਤਾ ਸਮਾਗਮ ਸਰਕਾਰੀ ਆਈ ਟੀ ਆਈ ਫ਼ਾਜ਼ਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਮਾਸ ਮੀਡੀਆ ਤੋਂ ਵਿਨੋਦ ਖੁਰਾਣਾ, ਮਨਬੀਰ ਸਿੰਘ, ਸੁਰਿੰਦਰ ਕੁਮਾਰ ਕੌਂਸਲਰ ਅਤੇ ਸੁਖਦੇਵ ਸਿੰਘ ਨੇ ਸ਼ਮੂਲੀਅਤ ਕੀਤੀ।


ਇਸ ਸਮੇਂ ਵਿਨੋਦ ਖੁਰਾਣਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਸੁਰਿੰਦਰ ਕੁਮਾਰ ਕੌਂਸਲਰ ਨੇ ਦੱਸਿਆ ਕਿ ਹਰ ਸਾਲ 26 ਜੂਨ ਨੂੰ ਵਿਸ਼ਵ ਪੱਧਰ ਤੇ ਨਸ਼ਿਆਂ ਵਿਰੋਧੀ ਦਿਵਸ ਮਨਾਇਆ ਜਾਂਦਾ ਹੈ। ਇਸ ਵਿਸ਼ੇਸ਼ ਮੁਹਿੰਮ ਅਧੀਨ ਸਕੂਲਾਂ, ਕਾਲਜਾਂ, ਜਨਤਕ ਥਾਵਾਂ ‘ਤੇ ਨਸ਼ੇ ਵਿਰੁੱਧ ਜਾਗਰੂਕਤਾ ਸਮਾਗਮ ਕੀਤੇ ਜਾਂਦੇ ਹਨ। ਸੂਬੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੀ @ਯੁੱਧ ਨਸ਼ਿਆਂ ਵਿਰੁੱਧ@ ਮੁਹਿੰਮ ਚੱਲ ਰਹੀ ਹੈ। ਨਸ਼ਾ ਇੱਕ ਮਾਨਸਿਕ ਬਿਮਾਰੀ ਹੈ। ਜਿਸ ਨੂੰ ਬਾਕੀ ਬਿਮਾਰੀਆਂ ਦੀ ਤਰ੍ਹਾਂ ਠੀਕ ਕੀਤਾ ਜਾ ਸਕਦਾ ਹੈ। ਉਹਨਾਂ ਬੱਚਿਆਂ ਨੂੰ ਨਸ਼ੇ ਦੇ ਵਪਾਰੀਆਂ ਤੋਂ ਬਚਣ ਅਤੇ ਆਪਣੇ ਆਪ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਬੱਚਿਆਂ ਨੂੰ ਪਰਿਵਾਰ ਅਤੇ ਸਮਾਜ ਵਿੱਚ ਨਸ਼ੇ ਦੇ ਆਦੀ ਵਿਅਕਤੀਆਂ ਦੀ ਨਸ਼ਾ ਛੱਡਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।


ਮਨਬੀਰ ਸਿੰਘ ਨੇ ਦੱਸਿਆ ਕਿ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੱਡਣ ਲਈ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਸਿਵਲ ਹਸਪਤਾਲ ਫ਼ਾਜ਼ਿਲਕਾ ਅਤੇ ਅਬੋਹਰ ਵਿਖੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਬਣੇ ਹਨ। ਜਿਥੇ ਮਰੀਜ਼ ਦਾਖ਼ਲ ਹੋ ਕੇ ਮਾਹਿਰ ਡਾਕਟਰ ਦੀ ਸਲਾਹ ਅਤੇ ਬਿਨਾਂ ਤਕਲੀਫ਼ ਨਸ਼ਾ ਛੱਡ ਸਕਦਾ ਹੈ। ਜ਼ਿਲ੍ਹੇ ਅੰਦਰ 9 ਓਟ ਸੈਂਟਰ ਚੱਲ ਰਹੇ ਹਨ ਜਿੱਥੋਂ ਮਰੀਜ਼ ਦਵਾਈ ਘਰ ਲਿਜਾ ਕੇ ਆਪਣੇ ਰੋਜ਼ਾਨਾ ਦੇ ਕੰਮਾਂ ਦੇ ਨਾਲ ਨਾਲ ਨਸ਼ਾ ਛੱਡ ਸਕਦਾ ਹੈ।
 ਇਸ ਸਮੇਂ ਅਧਿਆਪਿਕਾਂ ਅਤੇ ਬੱਚਿਆਂ ਨੂੰ ਨਸ਼ਾ ਨਾ ਕਰਨ, ਨਸ਼ਾਖੋਰੀ ਨੂੰ ਰੋਕਣ, ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਬਤੀਤ ਕਰਨ ਦਾ ਪ੍ਰਣ ਕਰਵਾਇਆ ਗਿਆ।
ਇਸ ਸਮੇਂ ਸ੍ਰੀ ਅੰਗਰੇਜ਼ ਸਿੰਘ ਪ੍ਰਿੰਸੀਪਲ ਨੇ ਵੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਚੰਗੇ ਸਮਾਜ ਦੀ ਸਿਰਜਣਾ ਕਰਣ ਲਈ ਪ੍ਰੇਰਿਤ ਕੀਤਾ । ਇਸ ਸਮੇਂ ਆਈ ਟੀ ਆਈ ਦਾ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ।

Leave a Reply

Your email address will not be published. Required fields are marked *