ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਇਸੇ ਤਹਿਤ ਬੀਤੀ ਸ਼ਾਮ ਫਾਜ਼ਿਲਕਾ ਹਲਕੇ ਦੇ ਪਿੰਡ ਥੇਹਕਲੰਦਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਫਾਜ਼ਿਲਕਾ ਦੇ ਵਿਧਇਕ ਸ੍ਰੀ ਨਰਿੰਦਰਪਾਲ ਸਵਨਾ ਨੇ ਸਿ਼ਕਰਤ ਕਰਕੇ ਜਿੱਥੇ ਗੁਰੂ ਸਾਹਿਬ ਦੇ ਜੀਵਨ ਤੇ ਵਿਚਾਰਧਾਰਾ ਤੇ ਆਧਾਰਿਤ ਡਾਕੂਮੈਂਟਰੀ ਸ਼ੋਅ ਦੇਖਿਆ ਉੱਥੇ ਹੀ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕਰਕੇ ਉਨ੍ਹਾਂ ਦਾ ਹਾਲ ਵੀ ਜਾਣਿਆ ਤੇ ਉਨ੍ਹਾਂ ਦੀਆਂ ਲੋੜਾਂ ਤੇ ਸਮੱਸਿਆਵਾਂ ਬਾਰੇ ਜਾਣਿਆ।
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ ਤੇ ਆਧਾਰਿਤ ਇਸ ਡਾਕੂਮੈਂਟਰੀ ਸ਼ੋਅ ਨੂੰ ਪਿੰਡਾਂ ਵਾਸੀਆਂ ਨੇ ਦਿਲਚਸਪੀ ਨਾਲ ਦੇਖਿਆ ਤੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਵੀ ਕੀਤੀ।
ਵਿਧਾਇਕ ਸਵਨਾ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਮਨੁੱਖਤਾ, ਸਮਾਜਿਕ ਨਿਆਂ, ਭਾਈਚਾਰੇ, ਸੇਵਾ ਅਤੇ ਮਿਹਨਤ ਦੀ ਕਮਾਈ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਵਿੱਚ ਗੁਰੂ ਸਾਹਿਬ ਦੇ ਜੀਵਨ ਦੇ ਵੱਖ—ਵੱਖ ਪੱਖਾਂ, ਸਮਾਜਿਕ ਸੁਧਾਰਾਂ ਲਈ ਉਹਨਾਂ ਦੇ ਯੋਗਦਾਨ ਅਤੇ ਮਨੁੱਖੀ ਕਦਰਾਂ—ਕੀਮਤਾਂ ਨੂੰ ਅਪਣਾਉਣ ਦੇ ਸੰਦੇਸ਼ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਦਰਸਾਇਆ ਗਿਆ।