ਨਗਰ ਕੌਂਸਲ ਜਲਾਲਾਬਾਦ ਦੀ ਨਵੀਂ ਚੁਣੀ ਗਈ ਲੀਡਰਸ਼ਿਪ ਨੂੰ ਹਲਕਾ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਵੱਲੋਂ ਤਹਿ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਕਿਹਾ ਕਿ ਅੰਕੁਸ਼ ਮੁਟਨੇਜਾ ਦੇ ਨਗਰ ਕੌਂਸਲ ਜਲਾਲਾਬਾਦ ਦੇ ਪ੍ਰਧਾਨ, ਐਡਵੋਕੇਟ ਰਾਜੀਵ ਬਜਾਜ ਦੇ ਸੀਨੀਅਰ ਵਾਇਸ ਪ੍ਰਧਾਨ ਅਤੇ ਸੋਨੂ ਘੋਗਾ ਦੇ ਵਾਇਸ ਪ੍ਰਧਾਨ ਬਣਨ ਨਾਲ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲੇਗੀ।

ਇਸ ਮੌਕੇ ਹਲਕਾ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ, ਅੰਕੁਸ਼ ਮੁਟਨੇਜਾ ਨੂੰ ਪ੍ਰਧਾਨ, ਐਡਵੋਕੇਟ ਰਾਜੀਵ ਬਜਾਜ ਨੂੰ ਸੀਨੀਅਰ ਵਾਇਸ ਪ੍ਰਧਾਨ ਅਤੇ ਸੋਨੂ ਘੋਗਾ ਨੂੰ ਵਾਇਸ ਪ੍ਰਧਾਨ ਬਣਨ ‘ਤੇ ਬਹੁਤ-ਬਹੁਤ ਮੁਬਾਰਕਬਾਦ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਨਵੀਂ ਟੀਮ ਇਲਾਕੇ ਦੀ ਸੇਵਾ ਪੂਰੀ ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਕਰੇਗੀ।
ਉਨ੍ਹਾਂ ਅੱਗੇ ਕਿਹਾ ਕਿ ਜਲਾਲਾਬਾਦ ਸ਼ਹਿਰ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਅਤੇ ਸ਼ਹਿਰ ਨੂੰ ਸੁੰਦਰ ਤੇ ਵਿਕਾਸਸ਼ੀਲ ਬਣਾਉਣਾ ਸਾਡੀ ਮੁੱਖ ਪ੍ਰਾਥਮਿਕਤਾ ਹੈ। ਨਵੀਂ ਬਣੀ ਟੀਮ ਸ਼ਹਿਰ ਦੀ ਨੁਹਾਰ ਬਦਲਣ ਲਈ ਦਿਨ-ਰਾਤ ਇਕ ਕਰਕੇ ਕੰਮ ਕਰੇਗੀ ਅਤੇ ਆਮ ਜਨਤਾ ਨੂੰ ਹਰ ਬੁਨਿਆਦੀ ਸਹੂਲਤ ਪਹੁੰਚਾਉਣ ਲਈ ਵਚਨਬੱਧ ਰਹੇਗੀ।
ਇਸ ਮੌਕੇ ਨਵੀਂ ਲੀਡਰਸ਼ਿਪ ਨੇ ਹਲਕਾ ਵਿਧਾਇਕ ਜਗਦੀਪ ਕੰਬੋਜ਼ ਗੋਡਲੀ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਬਿਨਾਂ ਕਿਸੇ ਭੇਦਭਾਵ ਦੇ ਕੰਮ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਮਾਨ ਮੌਜੂਦ ਸਨ।