ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਹੋਇਆ ਸ਼ਹੀਦ, ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਸ਼ੈਰਕ ਦੇ ਇੱਕ ਫੋਜੀ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਸ਼ਹੀਦ ਸੁਰਜੀਵਨ ਸਿੰਘ ਅਰੁਣਾਚਲ ਪ੍ਰਦੇਸ਼ ਵਿੱਚ INCOG, 105 RCC GRIFF ਵਜੋਂ ਤਾਇਨਾਤ ਸੀ ਅਤੇ MT ਡਰਾਈਵਰ ਗ੍ਰੇਡ ਵਨ ਵਜੋਂ ਸੇਵਾ ਨਿਭਾ ਰਿਹਾ ਸੀ। ਸੁਰਜੀਤ ਸਿੰਘ ਨੂੰ ਉਸ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।

ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਹਰਮੇਸ਼ ਲਾਲ ਨੇ ਦੱਸਿਆ ਕਿ ਸੁਰਜੀਤ ਸਿੰਘ ਬਹੁਤ ਹੀ ਦਿਆਲੂ ਅਤੇ ਮਿਲਜੁਲ ਸੁਭਾਅ ਦਾ ਵਿਅਕਤੀ ਸੀ। ਜਦੋਂ ਇਹ ਪਤਾ ਲੱਗਾ ਕਿ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ਤਾਂ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਸੁਰਜੀਵਨ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ ਅਤੇ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਸੁਰਜੀਤ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅਤੇ ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੁਰਜੀਤ ਸਿੰਘ ਨੂੰ ਵਿਦਾਇਗੀ ਦਿੱਤੀ।

Leave a Reply

Your email address will not be published. Required fields are marked *