ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕਾ ਜਲਾਲਾਬਾਦ ਵਿੱਚ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ ਗਈ ਹੈ, ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਹਲਕਾ ਜਲਾਲਾਬਾਦ ਦੇ ਪਿੰਡ ਚੱਕ ਲੱਖੋ ਵਾਲੀ (ਬੁਧੋ ਕੇ) ਵਿਖੇ ਚੈੱਕ ਡੈਮ ਬਣਾਇਆ ਜਾ ਰਿਹਾ ਹੈ! ਇਹ ਪ੍ਰਗਟਾਵਾ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਹਲਕੇ ਦੇ ਪਿੰਡ ਚੱਕ ਲੱਖੋਵਾਲੀ ਵਿਖੇ ਚੈੱਕ ਡੈਮ ਦਾ ਨੀਹ ਪੱਥਰ ਰੱਖਣ ਮੌਕੇ ਕੀਤਾ!
ਇਸ ਮੌਕੇ ਵਿਧਾਇਕ ਜਲਾਲਾਬਾਦ ਗੋਲਡੀ ਕੰਬੋਜ ਨੇ ਜਲਾਲਾਬਾਦ ਤੇ ਆਸ ਪਾਸ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਡੈਮ ਦੇ ਬਣਨ ਨਾਲ ਧਰਤੀ ਹੇਠਲਾ ਪਾਣੀ ਦਾ ਪੱਧਰ ਉੱਚਾ ਹੋਵੇਗਾ ।
ਉਹਨਾਂ ਅੱਗੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਜਲਾਲਾਬਾਦ ਹਲਕੇ ਵਿੱਚ ਇੰਨੇ ਵੱਡੇ ਤੇ ਇੰਨੀ ਤੇਜ਼ੀ ਨਾਲ ਵਿਕਾਸ ਕਾਰਜ ਕੀਤੇ ਹਨ! ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਜਿੱਥੇ ਨਹਿਰਾਂ ਦਾ ਨਵੀਨੀਕਰਨ ਕਰਕੇ ਨਹਿਰਾਂ ਨੂੰ ਪੱਕਾ ਕੀਤਾ ਗਿਆ ਹੈ ਤੇ ਟੇਲਾਂ ਤੱਕ ਨਹਿਰੀ ਪਾਣੀ ਵੱਧ ਮਾਤਰਾ ਵਿੱਚ ਪਹੁੰਚਾਇਆ ਗਿਆ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨਾਂ ਦੇ ਹਲਕੇ ਨੂੰ ਇੰਨੀ ਵੱਡੀ ਸੌਗਾਤ ਨਾਲ ਨਿਵਾਜਿਆ ਹੈ ਇਸ ਲਈ ਉਹ ਪੰਜਾਬ ਸਰਕਾਰ ਦੇ ਤਹਿਤ ਦਿਲੋਂ ਧੰਨਵਾਦੀ ਹਨ। ਉਹਨਾਂ ਕਿਹਾ ਕਿ ਉਹ ਆਪਣੇ ਹਲਕੇ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਰਹੇ ਹਨ ਅਤੇ ਇਸੇ ਤਹਿਤ ਹੀ ਪਿੰਡਾਂ ਨੂੰ ਸਹਿਰੀ ਦਿੱਖ ਪ੍ਰਦਾਨ ਕਰਨ ਲਈ ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮ ਖੇਡ ਗਰਾਊਂਡ ਪੱਕੀਆਂ ਸੜਕਾਂ ਪੱਕੀਆਂ ਗਲੀਆਂ ਨਾਲੀਆਂ ਤੇ ਸਕੂਲਾਂ ਦਾ ਨਵੀਨੀਕਰਨ ਦੇ ਨਾਲ ਨਾਲ ਆਮ ਆਦਮੀ ਕਲੀਨਿਕ ਵੀ ਖੋਲੇ ਗਏ ਹਨ! ਉਨਾਂ ਹਲਕਾ ਵਾਸੀਆਂ ਨੂੰ ਕਿਹਾ ਕਿ ਜੇਕਰ ਹੋਰ ਵੀ ਕਿਸੇ ਤਰ੍ਹਾਂ ਦੀ ਜਰੂਰਤ ਜਾ ਲੋੜ ਹੈ ਤਾਂ ਉਹਨਾਂ ਨੂੰ ਬੇਝਿਜਕ ਹੋ ਕੇ ਦੱਸਿਆ ਜਾਵੇ ਹਰ ਇੱਕ ਜਰੂਰਤ ਦਾ ਹੱਲ ਕੀਤਾ ਜਾਵੇਗਾ।
ਇਸ ਮੌਕੇ ਪਿੰਡ ਦਾ ਸਰਪੰਚ ਵਰਿੰਦਰ ਪਾਲ ਵਿੰਦੂ, ਬਲਾਕ ਮੈਂਬਰ ਡਿੰਪਲ ਕੰਬੋਜ਼ ਸਮੇਤ, ਬਲਾਕ ਸਮਿਤੀ ਵਾਇਸ ਚੇਅਰਮੈਨ ਨਵਨੀਤ ਕੰਬੋਜ ਸਮੇਤ
ਆਮ ਆਦਮੀ ਪਾਰਟੀ ਆਗੂ, ਵਰਕਰ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।