ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਜਿਲ੍ਹਾ ਫਾਜ਼ਿਲਕਾ ਦੇ ਅਰਬਨ ਅਤੇ ਰੂਰਲ ਏਰੀਏ ਵਿੱਚ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਅਤੇ  ਸਹਾਇਕ  ਸਿਵਿਲ  ਸਰਜਨ  ਡਾਕਟਰ  ਰੋਹਿਤ  ਗੋਇਲ ਦੀ ਉਚੇਚੀ ਨਿਗਰਾਨੀ ਅਤੇ ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖਰੇਖ ਵਿੱਚ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਜਿਲ੍ਹਾ ਫਾਜ਼ਿਲਕਾ ਦੇ ਵੱਖ ਵੱਖ ਅਰਬਨ ਅਤੇ ਰੂਰਲ਼ ਏਰੀਏ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਜਾਗਰੂਕ ਕੀਤਾ ਗਿਆ। ਇਸ ਸਮੇਂ ਟੀਮਾਂ ਵੱਲੋਂ  ਲਾਰਵਾ ਲੱਭ ਕੇ ਨਸ਼ਟ ਕੀਤਾ ਗਿਆ।  ਟੀਮ ਵਲੋਂ  ਸਾਧੂ ਆਸ਼ਰਮ ਮੰਦਿਰ ਅਤੇ ਆਸਿਫ  ਵਾਲਾ ਵਾਰ ਮੈਮੋਰੀਅਲ ਵਿਖੇ  ਐਂਟੀ ਡੇਂਗੂ ਗਤੀਵਿਧੀਆਂ ਕੀਤੀ ਗਈ.  ਇਸ  ਦੋਰਾਨ ਪਿੰਡ ਆਸਿਫ਼ ਵਾਲਾ ਵਿਖੇ ਭਾਰਤੀ  ਸੇਨਾ ਦੇ  ਜਵਾਨ ਅਤੇ ਸਕੂਲੀ  ਬੱਚਿਆਂ ਨੂੰ ਡੇਂਗੂ ਬਾਰੇ  ਜਾਗਰੂਕ ਕੀਤਾ ਗਿਆ


ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਅਤੇ  ਜ਼ਿਲ੍ਹਾ  ਪਰਵਾਰ  ਭਲਾਈ  ਅਫਸਰ  ਡਾਕਟਰ  ਕਵਿਤਾ  ਸਿੰਘ ਨੇ ਜਾਣਕਾਰੀ ਦਿੰੰਦਿਆਂ ਦੱਸਿਆ ਕਿ  ਜਾਗਰੂਕਤਾ ਨਾਲ ਅਤੇ ਸਾਵਧਾਨੀਆਂ ਰੱਖ ਕੇ ਹੀ ਡੇਂਗੂ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।  ਉਹਨਾਂ ਦੱਸਿਆ ਕਿ ਡੇਂਗੂ ਦੂਸ਼ਿਤ ਏਡੀਜ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ।  ਇਸ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ ਜਾਂ ਹਰੇਕ ਹਫਤੇ ਸਾਫ਼ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜਰੂਰ ਸਾਫ਼਼ ਕਰੋ, ਕੱਪੜੇ ਅਜਿਹੇ ਪਾਓ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟੇ, ਸੌਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕਰੋ, ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਸਿਰਫ਼ ਪੈਰਾਸੀਟਾਮੋਲ ਗੋਲੀ ਹੀ ਲਵੋ, ਛੱਤਾਂ ਤੇ ਰੱਖੀਆਂ ਪਾਣੀ ਦੀਆ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ,ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁਲ੍ਹੇ ਵਿੱਚ ਨਾ ਰੱਖੋ ਅਤੇ ਵਧੇਰੇ ਮਾਤਰਾ ਵਿੱਚ ਤਰਲ ਪਦਾਰਥ ਲਓ ਅਤੇ ਸੰਤੁਲਿਤ ਭੋਜਨ ਖਾਓ।


ਉਹਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਪਿੱਛੇ ਦਰਦ, ਸਿਰ ਦਰਦ, ਚਮੜੀ ਤੇ ਦਾਣੇ ਅਤੇ ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਆਵੇ ਤਾਂ ਜਲਦੀ ਤੋਂ ਜਲਦੀ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਟੈਸਟ ਅਤੇ ਇਲਾਜ ਕਰਵਾਓ। ਡੇਂਗੂ ਦਾ ਟੈਸਟ ਅਤੇ ਇਲਾਜ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਮਾਸ ਮੀਡੀਆ ਵਿੰਗ ਤੋਂ ਬੀ ਈ ਈ ਦਿਵੇਸ਼ ਕੁਮਾਰ, ਇੰਸਕਟ ਕਲੇਰਟਰੱ ਮਨਜੋਤ ਸਿੰਘ , ਮੇਲ  ਵਰਕਰ  ਵਿਕੀ  ਕੁਮਾਰ ਅਤੇ ਸੰਜੀਵ ਕੁਮਾਰ ਕੰਪਿਊਟਰ ਓਪਰੇਟਰ  ਅਤਿੰਦਰਪਾਲ  ਸਿੰਘ ਅਤੇ ਬਰੀਡੀਂਗ ਚੈੱਕਰ ਹਾਜ਼ਰ ਸਨ।

Leave a Reply

Your email address will not be published. Required fields are marked *