ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਸਬਸਿਡੀ ਤੇ ਲੈਣ ਲਈ 03 ਅਗਸਤ ਤੱਕ ਦਿੱਤੀਆਂ ਜਾ ਸਕਦੀਆਂ ਹਨ ਅਰਜੀਆਂ

ਕਰਾਪ ਰੈਜੀਡਿਉ ਮੈਨੇਜਮੈਟ ਸਕੀਮ ਅਧੀਨ ਸਾਲ 2026-27 ਦੌਰਾਨ ਝੋਨੇ ਦੇ ਪਰਾਲੀ ਪ੍ਰਬੰਧਨ ਲਈ ਵਰਤੀ ਜਾਂਦੀ ਖੇਤੀ ਮਸ਼ੀਨਰੀ ਸਬਸਿਡੀ ਤੇ ਲੈਣ ਲਈ ਵਿਅਕਤੀਗਤ ਕਿਸਾਨਾਂ ਅਤੇ ਮੁੱਢਲੀ ਸਹਿਕਾਰੀ ਸਭਾਵਾਂ ਤੋਂ ਬਿਨੈ ਪੱਤਰਾਂ ਲਈ ਆਨਲਾਈਨ ਪੋਰਟਲ ਖੋਲ੍ਹਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਗਦੇਵ ਸਿੰਘ ਨੇ ਦੱਸਿਆ ਕਿ ਕਿਸਾਨ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਉਠਾਉਣ ਲਈ ਮਿਤੀ 03 ਅਗਸਤ ਸ਼ਾਮ 5 ਵਜੇ ਤੱਕ agrimachinerypb.com ਤੇ ਬਿਨੈ ਪੱਤਰ ਜਮ੍ਹਾਂ ਕਰਵਾ ਸਕਦੇ ਹਨ।

ਮੁੱਖ ਖੇਤੀਬਾੜ੍ਹੀ ਅਫ਼ਸਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਇੰਨ ਸੀਟੂ ਅਤੇ ਐਕਸ ਸੀਟੂ ਤਰੀਕੇ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਮਲਟੀ ਕਰਾਪ ਸੁਪਰ ਸੀਡਰ, ਐਮ.ਬੀ.ਪਲਾਓ, ਬੇਲਰ, ਰੇਕ ਆਦਿ ਮਸ਼ੀਨਾਂ ਲਈ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।ਓਹਨਾ ਦੱਸਿਆ ਕਿ ਮੰਡੀ ਬੋਰਡ ਨਾਲ ਰਜਿਸਟਰਡ ਕਿਸਾਨ ਇਸ ਪੋਰਟਲ ਤੇ ਜਾ ਕੇ ਆਪਣੇ ਆਧਾਰ ਕਾਰਡ ਰਾਂਹੀ ਲਾਗਇਨ ਕਰਕੇ ਅਰਜ਼ੀ ਦੇ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ ਨਿਰਧਾਰਿਤ ਟੀਚਿਆਂ ਅਤੇ ਵੱਖ-ਵੱਖ ਸ਼੍ਰੇਣੀਆਂ ਦੇ ਆਧਾਰ ਤੇ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਯੋਗ ਬਿਨੈਕਾਰਾਂ ਨੂੰ ਮਸ਼ੀਨਰੀ ਖਰੀਦਣ ਲਈ ਮੰਨਜੂਰੀ ਪੱਤਰ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ ਕਿਸਾਨ ਪੋਰਟਲ ਤੇ ਦਰਜ ਕਿਸੇ ਵੀ ਮੰਨਜੂਸ਼ੁਦਾ ਮਸ਼ੀਨ ਨਿਰਮਾਤਾ/ ਸਪਲਾਇਰ ਤੋਂ ਸਬੰਧਤ ਮਸ਼ੀਨਰੀ ਖਰੀਦ ਸਕਣਗੇ।

ਡਾ. ਜਗਦੇਵ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਅੰਦਰ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾ ਕੇ, ਇਸ ਸਕੀਮ ਦਾ ਲਾਭ ਲੈਣ। ਉਨ੍ਹਾਂ ਨੇ ਕਿਹਾ ਕਿ ਸਕੀਮ ਦੀਆਂ ਗਾਈਡਲਾਈਨਜ਼, ਅਰਜ਼ੀ ਦੇਣ ਜਾਂ ਪੋਰਟਲ ਦੀ ਵਰਤੋਂ ਸਬੰਧੀ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਆਉਣ ਤੇ ਕਿਸਾਨ ਆਪਣੇ ਬਲਾਕ ਨਾਲ ਸਬੰਧਤ ਦਫਤਰ ਬਲਾਕ ਖੇਤੀਬਾੜੀ ਅਫਸਰ ਨਾਲ ਸਪੰਰਕ ਕਰ ਸਕਦੇ ਹਨ।

Leave a Reply

Your email address will not be published. Required fields are marked *