ਇੱਕ ਦਿਨ ਦੇ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ ਵੋਟਰਾਂ ਦੀ ਮੈਪਿੰਗ ਕੀਤੀ ਗਈ – ਅਨਿੰਦਿਤਾ ਮਿੱਤਰਾ, ਸੀਈਓ ਪੰਜਾਬ

ਪੰਜਾਬ ਰਾਜ ਭਰ ਵਿੱਚ ਸੁਚਾਰੂ ਅਤੇ ਪਾਰਦਰਸ਼ੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਵੱਲ ਕੰਮ ਕਰਦੇ ਹੋਏ, ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਭਰਵੇਂ ਹੁੰਗਾਰੇ ਨਾਲ ਇੱਕ ਦਿਨ ਵਿੱਚ ਲਗਭਗ ਇੱਕ ਲੱਖ ਵੋਟਰਾਂ ਦੀ ਮੈਪਿੰਗ ਕੀਤੀ ਗਈ। ਇਹ ਜਾਣਕਾਰੀ ਮੁੱਖ ਚੋਣ ਅਧਿਕਾਰੀ, ਪੰਜਾਬ, ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦਿੱਤੀ।

ਉਸਨੇ ਅੱਗੇ ਕਿਹਾ ਕਿ ਇਸ ਨਾਲ, ਪੰਜਾਬ ਰਾਜ ਭਰ ਵਿੱਚ ਮੈਪਿੰਗ 85% ਨੂੰ ਪਾਰ ਕਰ ਗਈ ਹੈ।


ਇਹ ਦੱਸਣਾ ਜ਼ਰੂਰੀ ਹੈ ਕਿ ਪੰਜਾਬ ਰਾਜ ਵਿੱਚ ਘਰ-ਘਰ ਗਣਨਾ 25 ਜੂਨ ਤੋਂ ਸ਼ੁਰੂ ਹੋਣੀ ਹੈ।

Leave a Reply

Your email address will not be published. Required fields are marked *