ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਜਲਾਲਾਬਾਦ ਨੇ ਹਲਕਾ ਦੇ ਪਿੰਡ ਚੱਕ ਅਰਨੀਵਾਲਾ ਅਤੇ ਫਲੀਆਂ ਵਾਲਾ ਵਿਖੇ ਆਯੋਜਿਤ ਕੀਤੇ ਸਮਾਗਮ ਵਿੱਚ ਕੀਤੀ ਸ਼ਿਰਕਤਜਲਾਲਾਬਾਦ 1 ਜੂਨ

ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਭਰਭੂਰ ਸਫਲਤਾ ਮਿਲ ਰਹੀ ਹੈ।  ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ
ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਵੱਲੋਂ ਹਲਕੇ ਦੇ ਪਿੰਡ ਚੱਕ ਅਰਨੀਵਾਲਾ ਅਤੇ ਫਲੀਆਂ ਵਾਲਾ ਵਿਖੇ ਕਰਵਾਏ ਗਏ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕਰਨ ਮੌਕੇ ਕੀਤਾ ਗਿਆ।  

          ਇਸ ਮੌਕੇ ਵਿਧਾਇਕ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ, ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।

          ਉਨ੍ਹਾਂ  ਪਿੰਡਾਂ ਦੇ  ਵਸਨੀਕਾਂ  ਨੂੰ ਇਹ ਵੀ ਅਪੀਲ ਕੀਤੀ ਕਿ ਕਿਸੇ ਵੀ ਨਸ਼ਾ ਤਸਕਰ ਦਾ ਕੋਈ ਵੀ ਸਾਥ ਨਾ ਦੇਵੇ ਅਤੇ ਜੇਕਰ ਇਸ ਤਰ੍ਹਾਂ ਦਾ ਕੋਈ ਵੀ ਅਜਿਹਾ ਕੇਸ ਸਾਹਮਣੇ ਆਉਂਦਾ ਹੈ ਤਾਂ, ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ । ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਹੁੰ ਵੀ ਚੁਕਵਾਈ ਕਿ ਪਿੰਡਾ ਵਿਚ ਨਸ਼ਾ ਤਸਕਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸੇ ਵੀ ਨਸ਼ਾ ਤਸਕਰ ਦਾ ਕਿਸੇ ਵੱਲੋ ਵੀ ਸਾਥ ਅਤੇ ਨਾ ਹੀ ਕੋਈ ਜਮਾਨਤ ਦੇਣ ਜਾਵੇਗਾ।

Leave a Reply

Your email address will not be published. Required fields are marked *