ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਯੋਗ ਨਾਗਰਿਕ ਬਤੌਰ ਵੋਟਰ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਬਤੌਰ ਵੋਟਰ ਰਜਿਸਟਰ ਨਾ ਹੋਵੇ

ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਜੀ ਵੱਲੋਂ ਪੰਜਾਬ  ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ( ਐਸ ਆਈ ਆਰ) -2026 ਦਾ ਸਡਿਊਲ ਜਾਰੀ ਦਿੱਤਾ ਗਿਆ ਹੈ। ਮਿਤੀ 25.06.2026 ਤੋਂ 24.07.2026 ਤੱਕ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਗੇ ਅਤੇ ਇਸੇ ਦੌਰਾਨ ਹੀ ਮਿਤੀ 24.07.2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਜਾਵੇਗੀ। ਜਿੰਨ੍ਹਾਂ ਵੋਟਰਾਂ ਤੋਂ ਗਣਨਾ ਫਾਰਮ ਪ੍ਰਾਪਤ ਹੋਣਗੇ ਉਹਨਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕਰਨ ਉਪਰੰਤ ਮਿਤੀ 03.08.2026 ਨੂੰ ਡਰਾਫਟ ਵੋਟਰ ਸੂਚੀ ਪਬਲਿਸ਼ ਕੀਤੀ ਜਾਵੇਗੀ। ਇਸ ਤੋਂ ਬਾਅਦ ਮਿਤੀ 03.08.2026 ਤੋਂ 02.09.2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ ਅਤੇ ਇਸ ਦੌਰਾਨ ਹੀ ਮਿਤੀ 03.08.2026 ਤੋਂ 28.09.2026 ਤੱਕ ਇਹਨਾਂ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ। ਸਪੈਸ਼ਲ ਇੰਟੈਂਸਿਵ ਰਵੀਜ਼ਨ ਦੌਰਾਨ ਡਰਾਫਟ ਵੋਟਰ ਸੂਚੀ ਵਿੱਚ ਕੀਤੇ ਗਏ ਸਾਰੇ ਸੋਧਾਂ/ਜੋੜ/ਮਿਟਾਉਣ ਅਤੇ ਰੈਸ਼ਨੇਲਾਈਜ਼ੇਸ਼ਨ ਦੇ ਆਧਾਰ ਤੇ ਮਿਤੀ 01.10.2026 ਨੂੰ ਅਪਡੇਟਿਡ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।

ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਪਾਰਦਰਸ਼ਤਾ ਨਾਲ ਪੂਰਾ ਕਰਨ ਲਈ ਰਾਜਨੀਤਕ ਪਾਰਟੀਆਂ ਦੀ ਇਸ ਵਿੱਚ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਅਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੌਰਾਨ ਬੀ.ਐਲ.ਓਜ਼ ਦਾ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਯੋਗ ਨਾਗਰਿਕ ਬਤੌਰ ਵੋਟਰ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਬਤੌਰ ਵੋਟਰ ਰਜਿਸਟਰ ਨਾ ਹੋਵੇ।

ਜਿਲ੍ਹਾ ਫਾਜਿਲਕਾ ਦੇ ਚਾਰੇ ਵਿਧਾਨ ਸਭਾ ਚੋਣ ਹਲਕਿਆਂ ਦੇ ਬੂਥ ਲੈਵਲ ਅਫਸਰਾਂ ਵੱਲੋਂ ਮਿਤੀ 25.06.2026 ਤੋਂ Enumeration Forms ਦੀ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਿਲ੍ਹਾ ਫਾਜਿਲਕਾ ਦੇ ਚਾਰੋ ਵਿਧਾਨ ਸਭਾ ਚੋਣ ਹਲਕਿਆਂ ਦੀ ਮਿਤੀ 26.06.2026 ਨੂੰ ਦੁਪਹਿਰ 12.00 ਵਜੇ ਤੱਕ Enumeration Forms ਦੀ Distribution 22.60 ਪ੍ਰਤੀਸ਼ਤ ਹੋ ਚੁੱਕੀ ਹੈ।

ਜਿਲ੍ਹਾ ਚੋਣ ਅਫਸਰ-ਕਮ, ਡਿਪਟੀ ਕਮਿਸ਼ਨਰ, ਫਾਜਿਲਕਾ ਵੱਲੋਂ ਜਿਲ੍ਹਾ ਫਾਜਿਲਕਾ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਵੋਟਰਾਂ ਵੱਲੋਂ Enumeration Forms ਦੀ ਵੰਡ ਦੌਰਾਨ ਬੀ.ਐੱਲ.ਓਜ਼ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ, ਤਾਂਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ -2026 ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆਂ ਜਾ ਸਕੇ।

Leave a Reply

Your email address will not be published. Required fields are marked *