ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਿਣਤੀ ਪ੍ਰਕਿਰਿਆ ਲਈ ਸਾਰੇ ਪ੍ਰਬੰਧ ਮੁਕੰਮਲ-ਐਸ.ਡੀ.ਐਮ

ਫਤਿਹਗੜ੍ਹ ਸਾਹਿਬ : ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਦੀ ਅਗਵਾਈ ਹੇਠ ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਚੋਣਾਂ ਦੀ ਗਿਣਤੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਗਈ।

ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਫਤਿਹਗੜ੍ਹ ਸਾਹਿਬ ਸ੍ਰੀ ਕਰੁਣ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ 2026 ਨੂੰ ਸਵੇਰੇ 08:00 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਇਸ ਲਈ ਮਾਤਾ ਗੁਜਰੀ ਸਕੂਲ ਆਫ ਐਮੀਨੈਂਸ, ਫਤਿਹਗੜ੍ਹ ਸਾਹਿਬ ਵਿਖੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਾਊਂਟਿੰਗ ਸਟਾਫ਼ ਨੂੰ ਰਿਹਰਸਲ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਗਿਣਤੀ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਤਾਂ ਜੋ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ।

ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਕਾਊਂਟਿੰਗ ਸੈਂਟਰ ਵਿੱਚ ਕੇਵਲ ਅਧਿਕਾਰਤ ਵਿਅਕਤੀਆਂ ਨੂੰ ਹੀ ਦਾਖ਼ਲਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।ਰਿਹਰਸਲ ਦੌਰਾਨ ਸਬੰਧਤ ਅਧਿਕਾਰੀ, ਕਾਊਂਟਿੰਗ ਸੁਪਰਵਾਈਜ਼ਰ ਅਤੇ ਹੋਰ ਚੋਣ ਅਮਲਾ ਵੀ ਮੌਜੂਦ ਰਿਹਾ।

Leave a Reply

Your email address will not be published. Required fields are marked *