SIR ਨੂੰ ਲੈ ਕੇ ਅਫਵਾਹਾਂ ਤੋਂ ਬਚੋ, ਸੋਸ਼ਲ ਮੀਡੀਆ ਦੀਆਂ ਗੱਲਾਂ ‘ਤੇ ਨਾ ਕਰੋ ਭਰੋਸਾ- ਡਾ. ਸੋਨਾ ਥਿੰਦ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਸਬੰਧੀ ਜ਼ਿਲ੍ਹਾ ਵਾਸੀਆਂ ਅਤੇ ਐਨ.ਆਰ.ਆਈਜ਼ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਅਫਵਾਹਾਂ ‘ਤੇ ਭਰੋਸਾ ਨਾ ਕਰਨ ਅਤੇ ਸਿਰਫ਼ ਭਾਰਤ ਚੋਣ ਕਮਿਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅਧਿਕਾਰਤ ਜਾਣਕਾਰੀ ਨੂੰ ਹੀ ਮੰਨਣ।

ਉਨ੍ਹਾਂ ਦੱਸਿਆ ਕਿ 25 ਜੂਨ ਤੋਂ ਸ਼ੁਰੂ ਹੋ ਰਹੀ ਐੱਸ.ਆਈ.ਆਰ. ਮੁਹਿੰਮ ਦੌਰਾਨ ਬੀ.ਐੱਲ.ਓਜ਼ ਘਰ-ਘਰ ਜਾ ਕੇ ਵੋਟਰਾਂ ਦੇ ਗਣਨਾ ਫਾਰਮ ਭਰਵਾਉਣਗੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐੱਲ.ਓਜ਼ ਨਾਲ ਪੂਰਾ ਸਹਿਯੋਗ ਕਰਨ ਅਤੇ ਲੋੜੀਂਦੇ ਦਸਤਾਵੇਜ਼ ਤੇ ਨਵੀਂ ਫੋਟੋ ਮੁਹੱਈਆ ਕਰਵਾਉਣ।

ਡਾ. ਸੋਨਾ ਥਿੰਦ ਨੇ ਕਿਹਾ ਕਿ ਐੱਸ.ਆਈ.ਆਰ. ਦਾ ਮਕਸਦ ਕਿਸੇ ਵੀ ਯੋਗ ਵੋਟਰ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰਨਾ ਨਹੀਂ, ਸਗੋਂ ਪਾਰਦਰਸ਼ੀ ਅਤੇ ਭਰੋਸੇਯੋਗ ਵੋਟਰ ਸੂਚੀਆਂ ਤਿਆਰ ਕਰਨਾ ਹੈ। ਮੁਹਿੰਮ ਤਹਿਤ 25 ਜੂਨ ਤੋਂ 24 ਜੁਲਾਈ 2026 ਤੱਕ ਕਾਰਵਾਈ ਹੋਵੇਗੀ।

ਉਨ੍ਹਾਂ ਦੱਸਿਆ ਕਿ ਡਰਾਫਟ ਵੋਟਰ ਸੂਚੀ 3 ਅਗਸਤ 2026 ਨੂੰ ਜਾਰੀ ਕੀਤੀ ਜਾਵੇਗੀ, ਜਦਕਿ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਲਏ ਜਾਣਗੇ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਹੀ ਮੋਬਾਈਲ ਨੰਬਰ, ਹਾਲੀਆ ਰੰਗੀਨ ਫੋਟੋ ਅਤੇ ਯੋਗਤਾ ਸਬੰਧੀ ਦਸਤਾਵੇਜ਼ ਜਮ੍ਹਾਂ ਕਰਵਾ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ।

Leave a Reply

Your email address will not be published. Required fields are marked *