ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਦੇ ਮਦੇਨਜਰ ਜਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਚਲਾਈ ਜਾ ਰਹੀ ਲਾਇਬ੍ਰੇਰੀ ਵਿਖ਼ੇ ਪੜਨ ਵਾਲੇ ਵਿਦਿਆਰਥੀਆਂ ਨੂੰ ਜਾਗਰੂਕਤਾ ਪੋਸਟਰ ਰਾਹੀਂ ਸੜਕੀ ਨਿਯਮਾਂ ਦਾ ਪਾਲਣ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ|
ਜਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਸੰਜੀਵ ਸੇਠੀ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰਨ ਤੇ ਲਾਈਸੈਂਸ ਬਣਵਾਉਣ ਉਪਰੰਤ ਹੀ ਵਹੀਕਲ ਚਲਾਇਆ ਜਾਵੇ| ਉਹਨਾਂ ਕਿਹਾ ਕਿ ਛੋਟੀ ਉਮਰੇ ਵਹੀਕਲ ਚਲਾਉਣ ਨਾਲ ਅਸੀਂ ਖੁਦ ਦੇ ਨਾਲ ਨਾਲ ਆਪਣੇ ਸਾਹਮਣੇ ਵਾਲੇ ਦੀ ਵੀ ਜਾਨ ਜੋਖਮ ਵਿੱਚ ਪਾ ਸਕਦੇ ਹਾਂ| ਇਸ ਤੋਂ ਇਲਾਵਾ ਆਪਣੇ ਵਹੀਕਲ ਦੀ ਗਤੀ ਹੋਲੀ ਹੋਣੀ ਚਾਹੀਦੀ ਹੈ ਅਤੇ ਹੈਲਮਟ ਦੀ ਵਰਤੋਂ ਵੀ ਲਾਜ਼ਮੀ ਕਰਨੀ ਚਾਹੀਦੀ ਹੈ| ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਨਾ ਕੀਤੀ ਜਾਵੇ|
ਉਨ੍ਹਾਂ ਦੱਸਿਆ ਕਿ ਜਿਲਾ ਰੈਡ ਕਰਾਸ ਸੋਸਾਇਟੀ ਵੱਲੋਂ ਮੁੱਢਲੀ ਸਹਾਇਤਾ (ਫਸਟਏਡ) ਦੀ ਸਿਖਲਾਈ ਮੁਹੱਈਆ ਕਰਵਾਈ ਜਾਂਦੀ ਹੈ | ਸਿਖਲਾਈ ਦੌਰਾਨ ਨੌਜਵਾਨਾਂ ਨੂੰ ਕਿਸੇ ਸੜਕ ਦੁਰਘਟਨਾ ਜਾਂ ਹੋਰ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਡਾਕਟਰੀ ਸਹਾਇਤਾ ਜਾਂ ਇਲਾਜ ਤੋਂ ਪਹਿਲਾਂ ਦਿੱਤੀ ਜਾਂਦੀ ਮੁੱਢਲੀ ਸਹਾਇਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਸਹਾਇਤਾ (ਫਸਟਏਡ) ਦੀ ਟ੍ਰੇਨਿੰਗ ਡਰਾਈਵਰਾਂ, ਕੰਡਕਟਰਾਂ ਅਤੇ ਵੱਖ-ਵੱਖ ਤਰ੍ਹਾਂ ਦੀ ਇੰਡਸਟਰੀਜ/ਸੈਲਰਾਂ ਅਤੇ ਸਕੂਲ ਕਾਲਜਾਂ ਦੇ ਮੁਲਾਜਮਾਂ/ ਵਿਦਿਆਰਥੀਆਂ ਵਾਸਤੇ ਅਪਾਤਕਾਲੀਨ ਸਥਿਤੀ ਵਿਚ ਸਹਾਇਤਾ ਕਰਦੀ ਹੈ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਪ੍ਰਾਪਤ ਕਰਕੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਦੇ ਨਾਲ-ਨਾਲ ਕਿਸੇ ਵਿਅਕਤੀ ਦੀ ਜਾਨ ਬਚਾਉਣ ਦੇ ਵੀ ਕਾਬਲ ਬਣ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਹ ਸਿਖਲਾਈ ਵਾਪਰ ਰਹੀਆਂ ਦੁਰਘਟਨਾਵਾਂ ਨੂੰ ਕੰਟਰੋਲ ਕਰਨ ਵਿੱਚ ਅਹਿਮ ਰੋਲ ਅਦਾ ਕਰਦੀ ਹੈ |


