ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੁਪ੍ਰਿਆ ਸਿੰਘ ਦੀ ਰਹਿਨੁਮਾਈ ਹੇਠ ਮਿਸ਼ਨ ਵਾਤਸੱਲਿਆ ਸਕੀਮ ਅਧੀਨ ਬਲਾਕ ਜਲਾਲਾਬਾਦ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਐਸ.ਡੀ.ਐਮ. ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਸ਼ਿਰਕਤ ਕੀਤੀ।
ਉਨ੍ਹਾ ਬਾਲ ਵਿਆਹ ਬਾਰੇ ਦੱਸਿਆ ਕਿ ਲੜਕੀ ਦੇ ਵਿਆਹ ਲਈ ਉਮਰ 18 ਸਾਲ ਹੈ ਅਤੇ ਲੜਕੇ ਦੇ ਵਿਆਹ ਲਈ ਉਮਰ 21 ਸਾਲ ਹੈ। ਜੇਕਰ ਕੋਈ ਨਿਸ਼ਚਿਤ ਕੀਤੀ ਗਈ ਉਮਰ ਤੋ ਪਹਿਲਾ ਕਿਸੇ ਬੱਚੇ ਦਾ ਬਾਲ ਵਿਆਹ ਕਰਵਾਉਦਾ ਹੈ ਤਾਂ ਉਸ ਨੂੰ ਵੀ ਕਾਨੂੰਨੀ ਰੂਪ ਵਿਚ ਅਪਰਾਧ ਮੰਨਿਆ ਜਾਂਦਾ ਹੈ । ਬਾਲ ਵਿਆਹ ਕਰਵਾਉਣ ਵਾਲੇ ਨੂੰ 2 ਸਾਲ ਦੀ ਸਜਾ ਤੇ ਇੱਕ ਲੱਖ ਦਾ ਜੁਰਮਾਨਾ ਹੈ। ਉਨ੍ਹਾ ਨੇ ਦੱਸਿਆ ਕਿ ਲੋੜਵੰਦ ਅਤੇ ਬੇਸਹਾਰਾ ਬੱਚਿਆ ਦੀ ਸੁਰੱਖਿਆ ਲਈ ਵੱਖ-ਵੱਖ ਚਿਲਡਰਨ ਹੋਮ ਬਣਾਏ ਗਏ ਹਨ ਜਿੱਥੇ ਬੇਸਹਾਰਾ ਬੱਚਿਆ ਨੂੰ ਸਹਾਰਾ ਦਿੱਤਾ ਜਾਂਦਾ ਹੈ ਅਤੇ ਬੱਚਿਆ ਦੀ ਪੜਾਈ, ਖਾਣ-ਪੀਣ, ਮੈਡੀਕਲ ਅਤੇ ਕਾਊਂਸਲਿੰਗ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਜਾਂਦਾ ਹੈ ਇਸ ਲਈ ਜੇਕਰ ਕਿਸੇ ਨੂੰ ਕੋਈ ਬੱਚਾ ਲੋੜਵੰਦ ਦਿੱਸਦਾ ਹੈ ਤਾਂ ਉਸ ਦੀ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜਿਲਕਾ ਵਿਖੇ ਦਿੱਤੀ ਜਾ ਸਕਦੀ ਹੈ।
ਇਸ ਤੋ ਇਲਾਵਾ ਬੱਚਿਆ ਦੇ ਅਧਿਕਾਰਾ ਦੀ ਸੁਰੱਖਿਆ ਲਈ ਅਤੇ ਬੱਚਿਆ ਨਾਲ ਹੋ ਰਹੇ ਸ਼ੋਸ਼ਣ ਸਬੰਧੀ ਸੂਚਨਾ ਦੇਣ ਲਈ ਚਾਇਲਡ ਹੈਲਪ ਲਾਇਨ ਨੰ.1098 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾ ਵੱਲੋ ਅਪੀਲ ਕੀਤੀ ਗਈ ਕਿ ਪੰਜਾਬ ਵਿਚ ਆਪਣੇ ਬੱਚਿਆ ਦੇ ਉੱਜਵਲ ਭਵਿੱਖ ਨੂੰ ਸਿਰਜਣ ਲਈ ਆਉ ਸਾਰੇ ਮਿਲਜੁਲ ਕੇ ਰੱਖਿਆ ਕਰੀਏ, ਉਨ੍ਹਾ ਨੇ ਕਿਹਾ ਕਿ ਬੱਚਿਆ ਦੇ ਹੱਥ ਵਿਚ ਭੀਖ ਦਾ ਕਟੋਰਾ ਨਹੀ ਕਿਤਾਬ ਫੜਾਉ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਵੱਲੋਂ ਬੱਚਿਆ ਨਾਲ ਹੋ ਰਹੇ ਅਪਰਾਧਾ ਸਬੰਧੀ ਚਾਨਣਾ ਪਾਉਦੇ ਹੋਏ ਦੱਸਿਆ ਗਿਆ ਕਿ ਅੱਜ ਦੇ ਸਮੇ ਵਿਚ ਬੱਚਿਆ ਨਾਲ ਜਿਨਸੀ ਸ਼ੋਸ਼ਣ ਅਤੇ ਮਾਨਸਿਕ ਸ਼ੋਸ਼ਣ ਦੇ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਬੱਚਿਆ ਦੀ ਸੁਰੱਖਿਆ ਲਈ Protection of Children From Sex ਲਾਗੂ ਕੀਤਾ ਗਿਆ ਹੈ। ਜਿਸ ਦੇ ਤਹਿਤ ਬੱਚਿਆ ਨਾਲ ਹੋ ਰਹੇ ਸ਼ੋਸ਼ਣ ਸਬੰਧੀ ਸਜਾ ਦਾ ਪ੍ਰਵਧਾਨ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਸ਼੍ਰੀਮਤੀ ਰੀਤੂ ਬਾਲਾ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਫਾਜਿਲਕਾ ਵੱਲੋ ਦੱਸਿਆ ਕਿ ਡਿਪਟੀ ਕਮਿਸ਼ਨਰ, ਫਾਜਿਲਕਾ ਦੀ ਪ੍ਰਧਾਨਗੀ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵੱਲੋ ਜਿਲ੍ਹੇ ਵਿਚ 18 ਸਾਲ ਤੱਕ ਦੇ ਅਜਿਹੇ ਬੱਚੇ ਜਿਨ੍ਹਾਂ ਦੀ ਮਾਤਾ ਵਿਧਵਾ/ ਤਲਾਕਸ਼ੁਦਾ ਜਾਂ ਬੱਚੇ ਪਰਿਵਾਰ ਵੱਲੋਂ ਲਵਾਰਿਸ ਛੱਡ ਦਿੱਤੇ ਗਏ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਖਤਰਨਾਕ ਬਿਮਾਰੀ ਦਾ ਸ਼ਿਕਾਰ ਹਨ/ਮਾਤਾ ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹਨ, ਜੇ.ਜੇ.ਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇ-ਘਰ, ਕੁਦਰਤੀ ਆਫਤ ਦਾ ਸ਼ਿਕਾਰ, ਐੱਚ.ਆਈ.ਵੀ/ਏਡਜ਼ ਨਾਲ ਪ੍ਰਭਾਵਿਤ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ।
ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਵਿੱਤੀ ਸਹਾਇਤਾ ਲੈਣ ਵਾਲੇ ਲਾਭਪਾਤਰੀਆਂ ਤੋਂ ਇਸ ਸਪਾਂਸਰਸ਼ਿਪ ਦਾ ਲਾਭ ਲੈਣ ਲਈ ਫਾਰਮ ਭਰਨ ਦੇ ਪੈਸੇ ਲਏ ਜਾਂਦੇ ਹਨ, ਜਦ ਕਿ ਇਹ ਫਾਇਲ ਭਰਨ ਵਿੱਚ ਕੋਈ ਪੈਸੇ ਨਹੀਂ ਲਏ ਜਾਂਦੇ। ਇਸ ਫਾਇਲ ਦਾ ਫਾਰਮ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਤੋਂ ਮੁਫਤ ਵਿੱਚ ਮਿਲਦਾ ਹੈ। ਇਸ ਸਕੀਮ ਦਾ ਲਾਭ ਲੈਣ ਲਈ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਫਾਜ਼ਿਲਕਾ, ਕਮਰਾ ਨੰਬਰ 405, ਏ ਬਲਾਕ, ਤੀਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਾਜ਼ਿਲਕਾ ਵਿਖੇ ਸੰਪਰਕ ਕੀਤਾ ਜਾਵੇ।
ਇਸ ਮੌਕੇ ਰਣਵੀਰ ਕੌਰ, ਕੌਸ਼ਲ, ਅਜੈ ਸ਼ਰਮਾ, ਜਸਵਿੰਦਰ ਕੌਰ, ਨਿਸ਼ਾਨ ਸਿੰਘ, ਭੁਪਿੰਦਰਦੀਪ ਸਿੰਘ, ਰੁਪਿੰਦਰ ਸਿੰਘ, ਸਾਰਿਕਾ ਰਾਣੀ, ਸਟਾਫ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਹਾਜ਼ਰ ਰਹੇ
