ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ, ਬਚਿਆਂ ਦੀ ਸੁਰੱਖਿਆ ਹੈ ਲਾਜਮੀ

ਫਾਜ਼ਿਲਕਾ 24 ਅਕਤੂਬਰ
ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਸੰਧੂ ਦੇ ਹੁਕਮਾਂ ਅਨੁਸਾਰ ਅਤੇ ਜਿਲ੍ਹਾ ਪ੍ਰੋਗਰਾਮ ਅਫਸਰ, ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜਿਲਕਾ ਵੱਲੋਂ ਸਕੂਲੀ ਵੈਨ ਡਰਾਇਵਰਾਂ ਨਾਲ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਵਿਜ਼ਡਮ ਕਾਨਵੈਟ ਸਕੂਲ, ਫਾਜਿਲਕਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾ ਦੇ ਵੈਨ ਡਰਾਇਵਰਾਂ ਵੱਲੋ ਹਾਜਰ ਹੋਇਆ ਗਿਆ। ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਨਿਯਮਾਂ ਬਾਰੇ ਚੰਗੀ ਤਰਾ ਜਾਣੂ ਕਰਵਾਇਆ ਗਿਆ ਅਤੇ ਕੁੱਝ ਹਦਾਇਤਾ ਦਿੱਤੀਆ ਗਈਆ। ਇਹ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰੀਤੂ ਬਾਲਾ ਨੇ ਦਿੱਤੀ।
ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਸਕੂਲੀ ਵੈਨ ਡਾਇਰਵਰਾਂ ਨੂੰ ਕਿਹਾ ਗਿਆ ਕਿ ਮਾਨਯੋਗ ਹਾਈ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ੀਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੌਕ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਂਮਰਜੰਸੀ ਤਾਕੀਆਂ  ਲਾਜ਼ਮੀ, ਸਕੂਲ ਬੱਸ ਤੇ ਸਕੂਲ ਨਾਮ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਲਾਜ਼ਮੀ ਹੋਣਾ ਚਾਹੀਦਾ ਹੈ।
ਸਕੂਲ ਬੱਸ ਦੇ ਵਿਚ ਸੀ.ਸੀ.ਟੀ.ਵੀ ਕੈਮਰੇ ਲਾਜਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਣੀ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ। ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ।
ਜਾਗਰੂਕਤਾ ਪ੍ਰੋਗਰਾਮ ਸਮੇ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜਿਲਕਾ ਦੇ ਰਣਵੀਰ ਕੌਰ, ਬਾਲ ਸੁਰੱਖਿਆ ਅਫਸਰ ਅਤੇ ਸਿਮਰਨਜੀਤ ਕੌਰ ਡਾਟਾ ਐਨਾਲਿਸਟ ਹਾਜ਼ਰ ਸਨ।

Leave a Reply

Your email address will not be published. Required fields are marked *