ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਜੋਧਪੁਰ ਅਤੇ ਬਹਾਦਰ ਖੇੜਾ ਵਿੱਚ ਜਾਗਰੂਕਤਾ ਸਮਾਗਮ ਕਰਾਏ ਗਏ । ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਬੱਲੂਆਣਾ ਦੇ ਵਿਧਾਇਕ ਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਨਸ਼ੇ ਤਸਕਰਾਂ ਨੂੰ ਕਾਬੂ ਕਰਕੇ ਜੇਲ੍ਾਂ ਵਿੱਚ ਡੱਕਿਆ ਜਾ ਰਿਹਾ ਹੈ ਜਦਕਿ ਨਸ਼ਾ ਪੀੜਤਾਂ ਦੇ ਇਲਾਜ ਦੀ ਵਿਵਸਥਾ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਨਸ਼ਾ ਪੀੜਤਾਂ ਦਾ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ।
ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਦੇ ਹੋਏ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸੰਬੋਧਨ ਦੌਰਾਨ ਉਹਨਾਂ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਬੇਹਤਰੀ ਲਈ ਕਈ ਉਪਰਾਲੇ ਕੀਤੇ ਗਏ ਹਨ। ਉਨਾਂ ਨੇ ਆਖਿਆ ਕਿ ਵੱਡੇ ਪੱਧਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਵਿਧਾਨ ਸਭਾ ਹਲਕੇ ਵਿੱਚ ਵੀ 370 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ। ਉਹਨਾਂ ਨੇ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਵੀ ਵੱਡੇ ਪੱਧਰ ਤੇ ਚੱਲ ਰਹੇ ਹਨ। ਅਤੇ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਲੂਕਪੁਰਾ ਅਤੇ ਜੋਧਪੁਰ ਵਿਖੇ ਹੋਏ ਜਾਗਰੂਕਤਾ ਸਮਾਗਮ
