ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬੱਸੀ ਪਠਾਣਾਂ ਵਿਖੇ ਜਾਗਰੂਕਤਾ ਰੈਲੀ

*ਨਸ਼ਿਆਂ ਦੇ ਖਾਤਮੇ ਦਾ ਸੁਨੇਹਾ ਦਿੱਤਾ

ਬੱਸੀ ਪਠਾਣਾਂ, 17 ਮਾਰਚ

ਨਸ਼ਿਆਂ ਦੀ ਲਾਹਨਤ ਦੇ ਖ਼ਿਲਾਫ਼ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਬੱਸੀ ਪਠਾਣਾਂ ਵਿਖੇ ਆਈ.ਟੀ.ਆਈ. ਬੱਸੀ ਪਠਾਣਾਂ ਦੇ ਵਿਦਿਆਰਥੀਆਂ ਵੱਲੋਂ ਐੱਸ.ਡੀ.ਐਮ. ਹਰਵੀਰ ਕੌਰ ਬਰਾੜ ਦੀ ਅਗਵਾਈ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ, ਜਿਹੜੀ ਕਿ ਆਈ.ਟੀ.ਆਈ. ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੀ ਹੋ ਕੇ ਲੰਘੀ ਤੇ ਨਸ਼ਿਆਂ ਦੇ ਖਾਤਮੇ ਦਾ ਸੁਨੇਹਾ ਦਿੱਤਾ।

ਐੱਸ.ਡੀ.ਐਮ. ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਨਸ਼ਿਆਂ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਿਹਤਮੰਦ ਤੇ ਸਥਿਰ ਜੀਵਸ਼ੈਲੀ ਨੂੰ ਉਭਾਰਨਾ ਹੈ। ਇਸ ਰੈਲੀ ਦੌਰਾਨ ਨਸ਼ਿਆਂ ਦੇ ਗੰਭੀਰ ਸਿੱਟਿਆਂ ਅਤੇ ਨਸ਼ੇ ਤੋਂ ਮੁਕਤ ਜੀਵਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਰੈਲੀ ਵਿੱਚ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਹੈ।

ਐੱਸ.ਡੀ.ਐਮ. ਨੇ ਇਸ ਮੌਕੇ ਕਿਹਾ ਕਿ ਨਸ਼ੇ ਕੇਵਲ ਨਸ਼ਾ ਕਰਨ ਵਾਲੇ ਵਿਅਕਤੀ ਦਾ ਹੀ ਨੁਕਸਾਨ ਨਹੀਂ ਕਰਦੇ ਸਗੋਂ ਉਸ ਵਿਅਕਤੀ ਦੇ ਪਰਿਵਾਰ ਤੇ ਸਮੁੱਚੇ ਸਮਾਜ ਨੂੰ ਢਾਹ ਲਾਉਂਦੇ ਹਨ। ਇਸ ਲਈ ਹਰ ਹਾਲ ਨਸ਼ਿਆਂ ਤੋਂ ਦੂਰ ਰਹਿਣਾ ਲਾਜ਼ਮੀ ਹੈ।

ਉਹਨਾਂ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਤਹਿਤ ਨੁੱਕੜ ਨਾਟਕ ਕਰਵਾਏ ਜਾਣਗੇ, ਘਰ-ਘਰ ਸਾਹਿਤ ਵੰਡਣ ਦੇ ਨਾਲ ਨਾਲ ਮੈਡੀਕਲ ਕੈਂਪ ਵੀ ਲਗਾਏ ਜਾਣਗੇ।

Leave a Reply

Your email address will not be published. Required fields are marked *