- ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ:- ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ ਏਰੀਏ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ, ਸ਼ੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿਉਂਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਇਹ ਜਰੂਰੀ ਹੈ ਕਿ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ, ਸ਼ੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਉਣ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕਰਨੀ ਜਰੂਰੀ ਹੈ। ਇਨ੍ਹਾਂ ਗਤੀਵਿਧੀਆਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸਾ ਬਣਿਆਂ ਰਹਿੰਦਾ ਹੈ ਆਮ ਲੋਕਾਂ ਦੀ ਪਿੰਡਾਂ ਅਤੇ ਕਸਬਿਆਂ/ਸ਼ਹਿਰੀ ਇਲਾਕੇ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਪਾਬੰਦੀਆਂ ਜਰੂਰੀ ਹੋ ਜਾਂਦੀਆਂ ਹਨ। ਇਹ ਹੁਕਮ 16 ਜੂਨ, 2025 ਤੱਕ ਲਾਗੂ ਰਹੇਗਾ।
ਭਾਰਤ ਅਤੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹਥਿਆਰ ਚੁੱਕਣ ਤੇ ਪਾਬੰਦੀ ਲਾਗੂ ਨਹੀਂ ਹੋਵੇਗੀ।
