ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੱਠਵੀਂ,ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਪਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 300 ਮੀਟਰ ਦੇ ਏਰੀਏ ਵਿੱਚ (ਪਰੀਖਿਆ ਵਾਲੇ ਦਿਨ) ਮਿਤੀ 17 ਫਰਵਰੀ 2026 ਤੋਂ 04 ਅਪ੍ਰੈਲ 2026 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 2.15 ਵਜੇ ਤੱਕ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਪਰੀਖਿਆਵਾਂ ਦੌਰਾਨ ਪ੍ਰੀਖਿਆ ਦੇਣ ਵਾਲਿਆ ਦੇ ਮਾਪੇ, ਰਿਸ਼ਤੇਦਾਰ ਅਤੇ ਸ਼ਰਾਰਤੀ ਅਨਸਰ ਪਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ। ਜਿਸ ਨਾਲ ਜਿਥੇ ਪਰੀਖਿਆ ਕੇਂਦਰਾਂ ਦੇ ਮਾਹੌਲ ਤੇ ਅਸਰ ਪੈਂਦਾ ਹੈ, ਉੱਥੇ ਕਈ ਤਰਾਂ ਦੇ ਝਗੜੇ ਆਦਿ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ ਅਤੇ ਹੋਰ ਕਈ ਤਰ੍ਹਾਂ ਦੀਆ ਮੁਸ਼ਕਲਾਂ ਪੈਦਾ ਹੁੰਦੀਆਂ ਹਨ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਸਾਫ-ਸੁਥਰੇ ਅਤੇ ਸੁਚੱਜੇ ਢੰਗ ਨਾਲ ਪਰੀਖਿਆਵਾਂ ਕਰਾਉਣ ਲਈ ਪਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪਾਬੰਦੀ ਲਗਾਈ ਜਾਵੇ।

Leave a Reply

Your email address will not be published. Required fields are marked *